ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦਿੱਤੇ ਦੋ ਵੱਡੇ ਤੋਹਫੇ, ਜਾਣੋ ਕੀ?
Punjab News: ਕਿਸਾਨ ਹਵੇਲੀ ਦੀ ਮੁਰੰਮਤ ਲਈ 1,78, 29000 ਰੁਪਏ, ਅਗੰਮਪੁਰ ਅਨਾਜ ਮੰਡੀ ਵਿੱਚ 87.50 ਲੱਖ ਦੀ ਲਾਗਤ ਨਾਲ ਸਟੀਲ ਕਵਰ ਸ਼ੈੱਡ ਤਿਆਰ ਹੋਵੇਗਾ।
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Cabinet Minister Harjot Bains)ਨੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਖਸਤਾ ਹਾਲ ਹੋ ਚੁੱਕੀ ਕਿਸਾਨ ਹਵੇਲੀ ਦਾ ਨਵੀਨੀਕਰਨ, ਕੋਰੀਡੋਰ ਅਤੇ ਲਾਈਟਨਿੰਗ ਲਈ 1,78,29000 ਦੀ ਰਾਸ਼ੀ ਪ੍ਰਵਾਨ ਕਰਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਨੇ ਅਗੰਮਪੁਰ ਅਨਾਜ ਮੰਡੀ ਵਿੱਚ 87.50 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਟੀਲ ਕਵਰ ਸ਼ੈੱਡ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਦਾ ਵਿਸ਼ੇਸ ਧੰਨਵਾਦ ਕਰਦੇ ਹੋਏ (CM Bhagwant Mann)ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿਸਾਨਾਂ ਲਈ ਬਣੀ ਅਨਾਜ ਮੰਡੀ ਵਿੱਚ ਕੋਈ ਸ਼ੈੱਡ ਨਹੀ ਹੈ, ਜਿਸ ਕਾਰਨ ਧੁੱਪ ਅਤੇ ਬਰਸਾਤ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋ ਜਾਂਦੀਆਂ ਹਨ।
ਇਹ ਵੀ ਪੜ੍ਹੋ: Hola Mohalla 2023: ਸ਼ਰਧਾਲੂਆਂ ਲਈ ਵੈੱਬਸਾਈਟ, ਹੋਲਾ ਮਹੱਲਾ ਮੋਬਾਈਲ ਐਪਲੀਕੇਸ਼ਨ ਤੇ QR ਕੋਡ ਵੀ ਕੀਤਾ ਜਾਰੀ
ਇਸ ਲਈ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਹਵੇਲੀ ਦੀ ਖਸਤਾ ਹਾਲਤ ਹੋਣ ਕਾਰਨ ਇਸ ਦੇ ਨਵੀਨੀਕਰਨ ਦੀ ਜ਼ਰੂਰਤ ਪਿਛਲੇ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਹੈ। ਮੌਜੂਦਾ ਸਰਕਾਰ ਨੇ 87.50 ਲੱਖ ਰੁਪਏ ਦੀ ਰਾਸ਼ੀ ਨਵੀਨੀਕਰਨ ਲਈ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਰ ਵੱਡੇ ਵਿਕਾਸ ਦੇ ਪ੍ਰੋਜੈਕਟ ਚੱਲ ਰਹੇ ਹਨ, ਜੋ ਜਲਦੀ ਮੁਕੰਮਲ ਕੀਤੇ ਜਾਣਗੇ।
(ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ)