Punjab Cabinet Reshuffle News: CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਡਾ. ਬਲਬੀਰ ਸਿੰਘ, ਸਾਢੇ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ
ਮਿਲੀ ਜਾਣਕਾਰੀ ਮੁਤਾਬਕ ਸਾਢੇ 4 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।
Punjab Cabinet Reshuffle News: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫਾ (Fauja Singh Sarari resignation) ਦੇਣ ਤੋਂ ਬਾਅਦ ਡਾ. ਬਲਬੀਰ ਸਿੰਘ ਦਾ ਨਾਮ ਨਵੇਂ ਮੰਤਰੀ (Dr Balbir Singh to be new Punjab Minister) ਵਜੋਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ ਮਿਲਣ ਪਹੁੰਚੇ ਸਨ।
ਮਿਲੀ ਜਾਣਕਾਰੀ ਮੁਤਾਬਕ ਸਾਢੇ 4 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਤੋਂ ਪਹਿਲੈ ਪਹਿਲਾਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੱਤਾ ਸੀ ਜਿਸ ਤੋਂ ਬਾਅਦ ਡਾ. ਬਲਬੀਰ ਸਿੰਘ ਦਾ ਨਾਮ ਨਵੇਂ ਮੰਤਰੀ ਵਜੋਂ ਸਾਹਮਣੇ ਆਇਆ ਸੀ।
Who is Dr Balbir Singh? ਜਾਣੋ, ਕੌਣ ਨੇ MLA ਡਾ. ਬਲਬੀਰ ਸਿੰਘ?
ਸਾਧਾਰਨ ਪਿਛੋਕੜ ਤੋਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਮੰਤਰੀ ਬਣਨ ਤੱਕ, ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੇ ਆਪਣੀ ਸਿਆਸੀ ਅਤੇ ਨਿੱਜੀ ਜ਼ਿੰਦਗੀ ਵਿੱਚ ਲੰਮਾ ਸਫ਼ਰ ਤੈਅ ਕੀਤਾ ਹੈ।
ਨਵਾਂਸ਼ਹਿਰ ਦੇ ਨੇੜੇ ਪਿੰਡ ਭੌਰਾ ਵਿੱਚ ਇੱਕ ਗਰੀਬ ਕਿਸਾਨ ਦੇ ਘਰ ਜਨਮੇ, ਡਾ. ਬਲਬੀਰ ਸਿੰਘ ਨੇ ਆਪਣੇ ਸ਼ੁਰੂਆਤੀ ਜੀਵਨ ਵਿੱਚ ਪਾਣੀਆਂ ਵਿੱਚ ਮੱਛੀਆਂ ਫੜੀਆਂ ਸਨ। ਥੋੜ੍ਹੇ ਜਿਹੇ ਸਾਧਨਾਂ ਦੇ ਕਾਰਨ, ਉਨ੍ਹਾਂ ਨੇ ਆਪਣੇ ਜੱਦੀ ਪਿੰਡ ਵਾਸੀਆਂ ਅਤੇ ਉਸਦੇ ਅਧਿਆਪਕਾਂ ਵੱਲੋਂ ਦਿੱਤੇ ਵਿੱਤੀ ਯੋਗਦਾਨ ਤੋਂ ਸਿੱਖਿਆ ਪ੍ਰਾਪਤ ਕੀਤੀ। ਇਸ ਤੋਂ ਬਾਅਦ ਆਪਣੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਇੱਕ ਨਾਮਵਰ ਆਈ ਸਰਜਨ ਬਣ ਗਏ।
ਇੱਕ ਡਾਕਟਰ ਹੋਣ ਦੇ ਨਾਤੇ, ਡਾ. ਬਲਬੀਰ ਸਿੰਘ ਨੇ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖ਼ਰਚੇ 'ਤੇ ਇਲਾਜ ਕੀਤਾ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡਣ ਤੋਂ ਇਲਾਵਾ 30000 ਤੋਂ ਵੱਧ ਨੇਤਰਹੀਣ ਲੋਕਾਂ ਨੂੰ ਦਰਸ਼ਨ ਦੀ ਦਾਤ ਦਿੱਤੀ।
ਦੇਸ਼ ਭਰ ਦੀਆਂ ਰਾਜ ਸਰਕਾਰਾਂ ਤੋਂ ਬਹੁਤ ਸਾਰੇ ਪੁਰਸਕਾਰ ਪ੍ਰਾਪਤ ਕਰਨ ਵਾਲੇ, ਡਾ. ਬਲਬੀਰ ਸਿੰਘ ਨੇ 2014 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਅਤੇ ਪਟਿਆਲਾ ਲੋਕ ਸਭਾ ਸੀਟ 'ਤੇ 'ਆਪ' ਦੀ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਡਾ: ਬਲਬੀਰ ਨੇ ਸਖ਼ਤ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਸਰਹੱਦਾਂ 'ਤੇ "ਮੁਫ਼ਤ ਦਵਾਈਆਂ ਅਤੇ ਡਾਕਟਰੀ ਸੇਵਾਵਾਂ ਦਾ ਲੰਗਰ" ਦਾ ਆਯੋਜਨ ਵੀ ਕੀਤਾ।
ਡਾ. ਬਲਬੀਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਟਿਆਲਾ ਦਿਹਾਤੀ ਤੋਂ 50000 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ।
ਇਹ ਵੀ ਪੜ੍ਹੋ: Punjab Cabinet Reshuffle news: ਫੌਜਾ ਸਿੰਘ ਸਰਾਰੀ ਦੀ ਥਾਂ ਡਾ. ਬਲਬੀਰ ਸਿੰਘ ਹੋਣਗੇ ਨਵੇਂ ਮੰਤਰੀ