Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਹੋਏ ਸ਼ਾਮਲ!
ਦੱਸਣਯੋਗ ਹੈ ਕਿ ਚਰਨਜੀਤ ਦਾ ਬੇਟਾ ਇੰਦਰ ਇਕਬਾਲ ਸਿੰਘ ਅਟਵਾਲ ਤੇ ਪੰਜਾਬ ਤੋਂ ਕਈ ਹੋਰ ਲੋਕ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ।
Punjab's Charanjit Singh Atwal News Today: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅੱਜ ਯਾਨੀ ਸ਼ੁਕਰਵਾਰ ਨੂੰ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ (Charanjit Singh Atwal joins BJP news) 'ਚ ਸ਼ਾਮਲ ਹੋ ਗਏ।
ਦੱਸ ਦਈਏ ਕਿ ਚਰਨਜੀਤ ਸਿੰਘ ਅਟਵਾਲ (Charanjit Singh Atwal joins BJP news) ਨੇ 19 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਅਟਵਾਲ ਦਾ ਜਨਮ 15 ਮਾਰਚ 1937 ਨੂੰ ਹੋਇਆ ਸੀ ਤੇ ਉਹ 2004 ਤੋਂ 2009 ਤੱਕ ਭਾਰਤ ਦੀ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹੇ ਹਨ।
ਚਰਨਜੀਤ ਅਟਵਾਲ ਨੇ 14ਵੀਂ ਲੋਕ ਸਭਾ ਵਿੱਚ ਪੰਜਾਬ ਦੇ ਫਿਲੌਰ ਹਲਕੇ ਦੀ ਨੁਮਾਇੰਦਗੀ ਵੀ ਕੀਤੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵੀ ਰਹੇ ਸਨ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ ਚੁੱਕੇ ਹਨ।
ਇਹ ਵੀ ਪੜ੍ਹੋ: Sandeep Nangal Ambian Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ 'ਚ ਕਬੱਡੀ ਪ੍ਰਮੋਟਰ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਚਰਨਜੀਤ ਦਾ ਬੇਟਾ ਇੰਦਰ ਇਕਬਾਲ ਸਿੰਘ ਅਟਵਾਲ ਤੇ ਪੰਜਾਬ ਤੋਂ ਕਈ ਹੋਰ ਲੋਕ ਐਤਵਾਰ ਨੂੰ ਨਵੀਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ।
ਉਨ੍ਹਾਂ ਨੂੰ ਰਾਜਧਾਨੀ ਵਿੱਚ ਪਾਰਟੀ ਦੇ ਰਾਸ਼ਟਰੀ ਮੁੱਖ ਦਫਤਰ ਵਿੱਚ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਮਿਲਣ ਪੁੱਜੀ ਪਤਨੀ ਕਿਰਨਦੀਪ ਕੌਰ
(For more news apart from Punjab's Charanjit Singh Atwal News Today, stay tuned to Zee PHH)