Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
Advertisement
Article Detail0/zeephh/zeephh2209983

Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

Election Commission News:  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। 

Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

Election Commission News: ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ।

ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ਉਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ।

ਇਹ ਵੀ ਪੜ੍ਹੋ : Manish Sisodia: ਸ਼ਰਾਬ ਘੁਟਾਲੇ 'ਚ ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਾਧਾ ਕੀਤਾ

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ : Lok Sabha Election 2024 Phase 4th: ਆਮ ਚੋਣਾਂ ਦੇ ਚੌਥੇ ਗੇੜ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ, 13 ਮਈ ਨੂੰ ਹੋਵੇਗੀ ਵੋਟਿੰਗ

Trending news