ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਅਰਵਿੰਦ ਕੇਜਰੀਵਾਲ ਨੇ ਜਾਣਿਆ ਹਾਲ ਚਾਲ
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਸਵੇਰੇ ਪੇਟ ਦਰਦ ਦੀ ਸ਼ਿਕਾਇਤ ਆਈ ਸੀ। ਜਿਸ ਤੋਂ ਬਾਅਦ ਉਸ ਨੂੰ ਅਪੋਲੋ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕਈ ਟੈਸਟ ਕੀਤੇ ਅਤੇ ਉਨ੍ਹਾਂ ਨੂੰ ਇਨਫੈਕਸ਼ਨ ਦੱਸਿਆ ਗਿਆ।
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਨ ਭਰ ਦਾਖਲ ਰਹਿਣ ਤੋਂ ਬਾਅਦ ਸਵੇਰੇ ਦਿੱਲੀ ਦੇ ਅਪੋਲੋ ਇੰਦਰਪ੍ਰਸਥ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ 'ਚ ਭਗਵੰਤ ਮਾਨ ਆਪਣੀ ਪਤਨੀ ਅਤੇ ਭੈਣ ਨਾਲ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਸਵੇਰੇ ਪੇਟ ਦਰਦ ਦੀ ਸ਼ਿਕਾਇਤ ਆਈ ਸੀ। ਜਿਸ ਤੋਂ ਬਾਅਦ ਉਸ ਨੂੰ ਅਪੋਲੋ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕਈ ਟੈਸਟ ਕੀਤੇ ਅਤੇ ਉਨ੍ਹਾਂ ਨੂੰ ਇਨਫੈਕਸ਼ਨ ਦੱਸਿਆ ਗਿਆ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮਾਨ ਨਾਲ ਹਸਪਤਾਲ 'ਚ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰਨ 'ਤੇ ਪੁਲਿਸ ਨੂੰ ਵਧਾਈ ਦਿੱਤੀ
ਇਕ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਨੇੜੇ ਹੋਈ ਭਾਰੀ ਗੋਲੀਬਾਰੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਸੂਬੇ ਵਿਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਅਤੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਵਧਾਈ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ
ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਸੀ। ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। 'ਆਪ' ਨੇ ਹਾਲ ਹੀ 'ਚ ਸੰਪੰਨ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ ਸੀ, 92 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ।