CM Bhagwant Mann Threat News: ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
CM Bhagwant Mann Threat News: ਸਿੱਖਸ ਫਾਰ ਜਸਟਿਸ (SFJ) ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ।
CM Bhagwant Mann Threat News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਖਸ ਫਾਰ ਜਸਟਿਸ (SFJ) ਨੇ 26 ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਇਸ ਘਟਨਾ ਮਗਰੋਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਕਾਬਿਲੇਗੌਰ ਹੈ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। SFJ ਅੱਤਵਾਦੀ ਪੰਨੂ ਨੇ ਜਾਨ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੇ ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ ਸੀ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਪੰਜਾਬ ਸਰਕਾਰ ਗੈਂਗਸਟਰਾਂ ਉਪਰ ਸਖ਼ਤ ਕਾਰਵਾਈ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਹੇ ਹਨ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਸੀ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ।
ਇਹ ਵੀ ਪੜ੍ਹੋ : Muktsar Accident News: ਸ਼੍ਰੀ ਮੁਕਤਸਰ ਸਾਹਿਬ ਨੇੜੇ ਸੜਕ ਹਾਦਸੇ 'ਚ ਤਿੰਨ ਘਰਾਂ ਦੇ ਚਿਰਾਗ ਬੁੱਝੇ, ਇਲਾਕੇ 'ਚ ਸੋਗ ਦੀ ਲਹਿਰ
ਪੰਨੂ ਨੇ ਮੁੱਖ ਮੰਤਰੀ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂੰ ਸਾਬਕਾ ਡੀਜੀਪੀ ਗੋਬਿੰਦ ਰਾਮ ਵੀ ਦੱਸਿਆ ਹੈ। ਪੰਨੂ ਨੇ ਸੀਐਮ ਮਾਨ ਨੂੰ ਵੀ ਧਮਕੀ ਦਿੱਤੀ ਹੈ। ਜਿੱਥੇ ਵੀ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਂਦੇ ਹਨ, ਪੰਨੂ ਉੱਥੇ ਮਾਹੌਲ ਖਰਾਬ ਕਰਨ ਦੀ ਤਿਆਰੀ ਕਰ ਰਹੇ ਹਨ। ਪੰਨੂ ਨੇ ਆਪਣੇ ਸ਼ਬਦਾਂ ਵਿਚ ਕਿਹਾ ਹੈ ਕਿ ਸੀ.ਐਮ.ਨੂੰ ਅਜਿਹਾ ਕਰਨ ਦੀ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਐਨਕਾਊਂਟਰ ਦੀ ਆੜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : Punjab News: ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਅਹਿਮ ਫ਼ੈਸਲਿਆਂ ਉਪਰ ਲੱਗੇਗੀ ਮੋਹਰ