ਚੰਡੀਗੜ: ਪੰਜਾਬ ਸਰਕਾਰ ਕਿਸਾਨਾਂ ਨੂੰ ਹੁਣ ਕੁਦਰਤੀ ਆਫ਼ਤਾਂ ਤੋਂ ਬਚਾਉਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਹਰ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਵੱਚਨਬੱਧ ਹੈ। ਪੰਜਾਬ ਭਵਨ 'ਚ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰ ਕਿਸਾਨਾਂ ਲਈ ਪੁਖਤਾ ਪ੍ਰਬੰਧ ਕਰਨ ਜਾ ਰਹੀ ਹੈ।


COMMERCIAL BREAK
SCROLL TO CONTINUE READING

 


ਅਧਿਕਾਰੀਆਂ ਨੂੰ ਨਿਰਦੇਸ਼


ਸਰਕਾਰ ਨੇ ਸੀਨੀਅਰ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਤਾਂ ਜੋ ਉਹਨਾਂ ਦੇ ਹੋਣੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ।ਮਾਨ ਨੇ ਕਿਹਾ ਕਿ ਗੁਲਾਬੀ ਸੁੰਢੀ ਅਤੇ ਹੋਰ ਕੀੜਿਆਂ ਦੇ ਹਮਲੇ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਤੈਅ ਕੀਤਾ ਜਾਵੇ।ਉਹਨਾਂ ਕਿਹਾ ਕਿ ਕਿਸਾਨਾਂ ਦੇ ਹਰੇਕ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।


 


ਮੰਡੀਆਂ ਵਿਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ


ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਦਾ ਇਕ ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ।ਉਹਨਾਂ ਕਿਹਾ ਕਿ ਕਿਸਾਨਾਂ ਦੀ ਅਨਾਜ ਦੀ ਖਰੀਦ ਮੰਡੀਆਂ ਵਿਚ ਕੀਤੀ ਜਾਣੀ ਨਿਰਵਿਘਨ ਤੈਅ ਕੀਤੀ ਗਈ ਹੈ ਤਾਂ ਕਿ ਕਿਸਾਨਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਦੂਜੇ ਪਾਸੇ ਉਹਨਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਅੰਦੋਲਨ ਦਰਜ ਕੀਤੇ ਸਾਰੇ ਪਰਚੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।


 


 


ਪੰਜਾਬ ਸਰਕਾਰ ਬਿਜਲੀ ਦੇ ਨਿੱਜੀਕਰਨ ਖਿਲਾਫ


ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਬਿਜਲੀ ਵੰਡ ਦੇ ਨਿੱਜੀਕਰਨ ਦੇ ਪੂਰੀ ਤਰ੍ਹਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ।


 


WATCH LIVE TV