ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿਚ ਸ਼ਾਮਲ ਹੋਏ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਵਿਚੋਂ ਕੋਈ ਵੀ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਇਆ। ਭਗਵੰਤ ਮਾਨ ਨੇ ਮੀਟਿੰਗ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦੇ ਚੁੱਕੇ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਜੀ-20 ਦੀ ਪ੍ਰਧਾਨਗੀ ਲਈ ਅੰਮ੍ਰਿਤਸਰ ਦਾ ਸੁਝਾਅ ਦਿੱਤਾ ਹੈ।


COMMERCIAL BREAK
SCROLL TO CONTINUE READING

 


ਭਗਵੰਤ ਮਾਨ ਨੇ ਇਹ ਮੰਗਾਂ ਰੱਖੀਆਂ


ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, 'ਅਸੀਂ ਕਣਕ-ਝੋਨੇ 'ਚ ਫਸੇ ਹੋਏ ਹਾਂ। ਸਾਡੇ ਪਾਣੀ ਦਾ ਪੱਧਰ ਚਿੰਤਾਜਨਕ ਪੱਧਰ ਤੱਕ ਡਿੱਗ ਗਿਆ ਹੈ। ਅਸੀਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਸੁਧਾਰ ਕਮੇਟੀ ਦੀ ਮੰਗ ਕਰਦੇ ਹਾਂ ਕਿਉਂਕਿ ਇਸ ਵਿੱਚ ਕੋਈ ਹਿੱਸੇਦਾਰ ਨਹੀਂ ਹੈ। ਉਹਨਾਂ ਦਾਅਵਾ ਕੀਤਾ ਕਿ ਉਹ ਇਸ ਮੀਟਿੰਗ ਤੋਂ ਸੰਤੁਸ਼ਟ ਹਨ ਕਿਉਂਕਿ ਮੀਟਿੰਗ ਵਿਚ ਪੰਜਾਬ ਦੇ ਸਾਰੇ ਮੁੱਦਿਆ 'ਤੇ ਵਿਚਾਰ ਚਰਚਾ ਹੋਈ।


 


ਭਗਵੰਤ ਮਾਨ ਨੇ ਇਹ ਪੇਸ਼ਕਸ਼ ਕੀਤੀ ਹੈ


ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਸਾਰੇ ਮੁੱਖ ਮੰਤਰੀਆਂ ਨੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਸਵੇਰੇ 10 ਵਜੇ ਤੋਂ ਸ਼ਾਮ 4.15 ਵਜੇ ਤੱਕ ਸਾਡੇ ਨਾਲ ਬੈਠੇ ਰਹੇ। ਅਸੀਂ ਉਨ੍ਹਾਂ ਨੂੰ ਸੁਝਾਅ ਦਿੱਤੇ ਹਨ। ਭਾਰਤ 1 ਦਸੰਬਰ ਤੋਂ ਜੀ-20 ਦੀ ਪ੍ਰਧਾਨਗੀ ਕਰੇਗਾ। ਮੈਂ ਇਸ ਮੀਟਿੰਗ ਲਈ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅੰਮ੍ਰਿਤਸਰ ਦਾ ਸੁਝਾਅ ਦਿੱਤਾ। ਉੱਥੇ ਸਾਨੂੰ ਆਪਣੇ ਸੱਭਿਆਚਾਰ ਨੂੰ ਦਿਖਾਉਣ ਦਾ ਮੌਕਾ ਮਿਲੇਗਾ।