ਮੁੱਖ ਮੰਤਰੀ ਚੰਨੀ ਵੱਲੋਂ ਅਧਿਕਾਰੀਆਂ ਲਈ ਜਾਰੀ ਕੀਤਾ ਇਹ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੇ ਹੀ ਦਿਨ ਇਕ ਹੁਕਮ ਜਾਰੀ ਕਰਕੇ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਛੁੱਟੀ ਦੇ ਸਮੇਂ ਤਕ ਸਾਰੇ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਚੰਨੀ ਵੱਲੋਂ ਅਧਿਕਾਰੀਆਂ ਲਈ ਜਾਰੀ ਕੀਤਾ ਇਹ ਆਦੇਸ਼

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੇ ਹੀ ਦਿਨ ਇਕ ਹੁਕਮ ਜਾਰੀ ਕਰਕੇ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਛੁੱਟੀ ਦੇ ਸਮੇਂ ਤਕ ਸਾਰੇ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਸੰਬੰਧੀ ਪ੍ਰਸੋਨਲ ਵਿਭਾਗ ਵੱਲੋਂ ਇਕ ਪੱਤਰ ਮੁਖ਼ ਮੰਤਰੀ ਦੇ ਹਵਾਲੇ ਨਾਲ ਸਮੂਹ ਵਿਭਾਗਾਂ ਦੇ ਮੁਖ਼ੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਇਹ ਕਿਹਾ ਗਿਆ ਹੈ ਕਿ ਉਹ ਦਫ਼ਤਰਾਂ ਵਿੱਚ ਪੂਰਾ ਸਮਾਂ ਹਾਜ਼ਰੀ ਅਤੇ ਪਾਰਦਰਸ਼ਿਤਾ ਯਕੀਨੀ ਬਣਾਉਣ ਅਤੇ ਇਸ ਦੀ ਪਾਲਣਾ ਲਈ ਅਚਨਚੇਤ ਚੈਕਿੰਗ ਵੀ ਕੀਤੀ ਜਾ ਸਕਦੀ ਹੈ।