Mohali News: ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਦਵਾਈਆਂ, ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਇਸ ਸਹੂਲਤ ਦਾ ਜਾਇਜ਼ਾ ਲੈਣ ਸ਼ੁੱਕਰਵਾਰ ਨੂੰ ਮੋਹਾਲੀ ਪੁੱਜੇ। ਇਸ ਦੌਰਾਨ ਉਨ੍ਹਾਂ ਮੋਹਾਲੀ ਦੇ ਜ਼ਿਲ੍ਹਾ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਸਕੱਤਰ ਨੇ ਖੁਦ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।


COMMERCIAL BREAK
SCROLL TO CONTINUE READING

ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਦੀ ਸਿਹਤ ਲਈ ਜੋ ਸੁਪਨਾ ਦੇਖਿਆ ਹੈ, ਉਸ ਨੂੰ ਹਰ ਕੀਮਤ 'ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ।


ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ 23 ਜ਼ਿਲ੍ਹਾ ਸਰਕਾਰੀ, 41 ਸਬ-ਡਵੀਜ਼ਨਲ ਅਤੇ 162 ਸੀ.ਐੱਚ.ਐੱਸ. ਵਿੱਚ ਇਲਜ਼ਾਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਜਿਸ ਸਬੰਧੀ 'ਮੈਂ ਦੌਰਾਨ ਕਰ ਦੇ ਲਈ ਮੋਹਾਲੀ ਦੇ ਹਸਪਤਾਲ ਪਹੁੰਚਿਆ ਸੀ'।


ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜੋ ਦਵਾਈਆਂ ਹਾਲੇ ਤੱਕ ਹਸਪਤਾਲਾਂ ਵਿੱਚ ਨਹੀਂ ਪਹੁੰਚੀਆਂ ਹਨ। ਉਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 25 ਕਰੋੜ ਰੁਪਏ ਜਾਰੀ ਕਰ ਦਿਤੇ ਗਏ ਹਨ। ਇੰਨਾ ਹੀ ਨਹੀਂ ਹੁਣ ਦਵਾਈਆਂ ਖਰੀਦਣ ਲਈ ਐਸ.ਐਮ.ਓ ਦੀ ਪਾਵਰ ਵੀ ਵਧਾ ਦਿੱਤੀ ਗਈ ਹੈ। 2.5 ਲੱਖ ਰੁਪਏ ਤੱਕ ਦੀ ਦਵਾਈ ਐਸ.ਐਮ.ਓ ਆਪਣੇ ਫੰਡਾਂ ਤੋਂ ਖਰੀਦ ਕਰ ਸਕੇਗਾ।


ਇਹ ਵੀ ਪੜ੍ਹੋ: Magnrega Day: ਮਗਨਰੇਗਾ ਦਿਵਸ ਮੌਕੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਨੂੰ ਭੇਜਿਆ ਮੰਗ ਪੱਤਰ


 


ਇਸ ਦੌਰਾਨ ਸਿਹਤ ਸਕੱਤਰ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਕਰੀਬ ਸਾਢੇ ਤਿੰਨ ਸੌ ਜ਼ਰੂਰੀ ਦਵਾਈਆਂ ਦੀ ਸੂਚੀ ਤਿਆਰ ਕੀਤੀ ਹੈ। ਜੋ ਹਸਪਤਾਲਾਂ ਵਿੱਚ 90 ਫੀਸਦੀ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੇ ਲਈ ਦਵਾਈਆਂ ਦੀਆਂ ਕੰਪਨੀਆਂ ਮੁੜ ਤੋਂ ਇਕਰਾਰਨਾਮੇ ਕੀਤੇ ਗਏ ਹਨ। ਅਜਿਹੇ 'ਚ ਦਵਾਈਆਂ ਦੀ ਕੋਈ ਸਮੱਸਿਆ ਨਹੀਂ ਹੋਵੇਗੀ।