Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan)ਵੱਲੋਂ ਅੱਜ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਹੈ। ਭਗਵੰਤ ਮਾਨ ਨੇ ਅੱਜ ਸਿੰਘਾਂਵਾਲਾ ਟੋਲ ਪਲਾਜ਼ਾ (Singhawala toll plaza) ਬੰਦ ਕਰਵਾ ਦਿੱਤਾ ਹੈ। ਸਿੰਘਾਂਵਾਲਾ ਟੋਲ ਪਲਾਜ਼ਾ 10ਵਾਂ ਟੋਲ ਪਲਾਜ਼ਾ ਹੈ ਜੋ ਪੰਜਾਬ ਸਰਕਾਰ ਨੇ ਬੰਦ ਕਰਵਾਇਆ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਿੰਘਾਂਵਾਲਾ ਟੋਲ ਪਲਾਜ਼ਾ  (Singhawala toll plaza) ਬੰਦ ਕਰਨ ਬਾਰੇ ਐਲਾਨ ਕੀਤਾ ਸੀ । ਉਨ੍ਹਾਂ ਨੇ ਲਿਖਿਆ ਸੀ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ 'ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


ਇਹ ਵੀ ਪੜ੍ਹੋ: Hyderabad Car Accident: ਤੇਜ਼ ਰਫ਼ਤਾਰ ਦਾ ਕਹਿਰ; ਸਵੇਰ ਦੀ ਸੈਰ ਕਰਨ ਨਿਕਲੀ 3 ਔਰਤਾਂ ਦੀ ਹੋਈ ਮੌਤ!

ਕਈ ਥਾਵਾਂ 'ਤੇ ਇਸ ਦੇ ਖਿਲਾਫ਼ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। 


ਪੰਜਾਬ ਸਰਕਾਰ ਨੇ ਅੱਜ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਹ ਦਸਵਾਂ ਟੋਲ ਪਲਾਜ਼ਾ ਹੈ, ਜਿਸ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਸਬੰਧੀ ਹਲਕਾ ਵਿਧਾਇਕ ਨੇ ਵੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਨੇ ਟੋਲ ਪਲਾਜ਼ਾ (Singhawala toll plaza) ਪਹਿਲਾਂ 21 ਜੁਲਾਈ ਨੂੰ ਬੰਦ ਕਰਨਾ ਸੀ ਪਰ ਸਰਕਾਰ ਨੇ ਇਸ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਵਾ ਦਿੱਤਾ ਹੈ।