Punjab News: CM ਭਗਵੰਤ ਮਾਨ ਨੇ ਵੇਰਕਾ ਦੇ ਨਵੇਂ ਪ੍ਰੋਡਕਟਸ ਕੀਤੇ ਲਾਂਚ
Punjab News: ਸੀਐਮ ਭਗਵੰਤ ਮਾਨ ਨੇ ਅੱਜ ਵੇਰਕਾ ਨੂੰ ਵਿਸ਼ਵ ਪੱਧਰੀ ਉਤਪਾਦ ਬਣਾਉਣ ਦਾ ਦਾਅਵਾ ਕਰਦੇ ਹੋਏ ਨਵੇਂ ਪ੍ਰੋਡਕਟਸ ਲਾਂਚ ਕੀਤੇ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੇਰਕਾ ਦੇ 3 ਨਵੇਂ ਪ੍ਰੋਡਕਟਸ ਲਾਂਚ ਕੀਤੇ ਹਨ। ਮਿਲੀ ਖ਼ਬਰ ਅਨੁਸਾਰ ਇਨ੍ਹਾਂ ਵਿਚੋਂ Yogurt, ਕ੍ਰੀਮ ਤੇ 90 ਦਿਨਾਂ ਦੀ ਗਾਰੰਟੀ ਵਾਲਾ ਦੁੱਧ ਲਾਂਚ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਰਕਾ ਦੇ ਵਿਸਥਾਰ ਨੂੰ ਲੈ ਕੇ ਵੀ ਚਰਚਾ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੇਰਕਾ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੇਰਕਾ ਨੂੰ ਦੇਸ਼ ਹੀ ਨਹੀਂ ਵਿਦੇਸ਼ ਵਿੱਚ ਪਹੁੰਚਾਉਣ ਦੀ ਯੋਜਨਾ ਚੱਲ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਵੀ ਸ਼ੇਅਰ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਵੇਰਕਾ ਕਿਸਾਨਾਂ ਦੀ ਸੰਸਥਾ ਹੈ, ਜਿਸ-ਜਿਸ ਤਰ੍ਹਾਂ ਵੇਰਕਾ ਤਰੱਕੀ ਕਰੇਗਾ, ਪੰਜਾਬ ਦੇ ਕਿਸਾਨਾਂ ਦਾ ਮੁਨਾਫ਼ਾ ਵੀ ਵਧਦਾ ਹੀ ਜਾਵੇਗਾ... ਅਸੀਂ ਸਿਰਫ਼ ਪ੍ਰੋਡਕਟਸ ਹੀ ਨਹੀਂ ਬਲਕਿ ਕੁਆਲਿਟੀ ਉਤੇ ਵੀ ਵਿਸ਼ੇਸ਼ ਧਿਆਨ ਦੇ ਰਹੇ ਹਾਂ... ਆਉਣ ਵਾਲੇ ਦਿਨਾ ਵਿੱਚ ਡੇਅਰੀ ਨਾਲ ਜੁੜੇ ਹੋਰ ਪ੍ਰੋਜੈਕਟ ਵੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।
ਇਹ ਵੀ ਪੜ੍ਹੋ : Punjab News: ਕਿਸਾਨਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਫ਼ਸਲਾਂ ਲਈ 186 ਕਰੋੜ ਰੁਪਏ ਮੁਆਵਜ਼ਾ ਜਾਰੀ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਵੇਰਕਾ ਦੇ ਉਤਪਾਦਾਂ ਨੂੰ ਬਾਹਰ ਭੇਜਣ ਦਾ ਦਾਅਵਾ ਕੀਤਾ ਸੀ। ਇਨ੍ਹਾਂ ਉਤਪਾਦਾਂ ਦੀ ਗੁਆਂਢੀ ਰਾਜ ਹਿਮਾਚਲ ਦੇ ਨਾਲ-ਨਾਲ ਹੋਰ ਰਾਜਾਂ ਵਿੱਚ ਵੀ ਬਹੁਤ ਮੰਗ ਹੈ। ਵਿਦੇਸ਼ਾਂ ਵਿੱਚ ਵੀ ਵੇਰਕਾ ਦੇ ਉਤਪਾਦਾਂ ਦੀ ਮੰਗ ਹੈ। ਵਿਦੇਸ਼ਾਂ ਵਿੱਚ ਰਹਿ ਚੁੱਕੇ ਭਾਰਤੀ ਮੂਲ ਦੇ ਲੋਕ ਵਿਸ਼ੇਸ਼ ਤੌਰ 'ਤੇ ਵੇਰਕਾ ਉਤਪਾਦਾਂ ਦਾ ਆਰਡਰ ਕਰਦੇ ਹਨ।
ਮਾਨ ਨੇ ਦਾਅਵਾ ਕੀਤਾ ਸੀ ਕਿ ਬਹੁਤ ਜਲਦ ਵੇਰਕਾ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਆਪਣਾ ਸਟੋਰ ਖੋਲ੍ਹਣ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸੀ ਕਿ ਵੇਰਕਾ ਦੇ ਉਤਪਾਦ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਭੇਜੇ ਜਾਣਗੇ। ਇਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ।
Vērakā dē utapāda b
ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ