ਦੱਸਣਯੋਗ ਹੈ ਕਿ ਇਹ ਮਾਮਲਾ 2021 ਦਾ ਹੈ, ਜਦੋਂ ਚੰਡੀਗੜ੍ਹ ਪੁਲਿਸ ਵੱਲੋਂ CM ਭਗਵੰਤ ਮਾਨ ਮਾਮਲਾ ਦਰਜ ਕੀਤਾ ਗਿਆ ਸੀ।
Trending Photos
Punjab CM Bhagwant Mann appears before Chandigarh court news: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਜ਼ਿਲ੍ਹਾ ਕੋਰਟ ਵਿੱਚ ਪੇਸ਼ ਹੋਏ। ਦੱਸਿਆ ਜਾ ਰਿਹਾ ਹੈ ਇਹ ਇੱਕ ਪੁਰਾਣ ਮਾਮਲਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਉਹ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰਨਾਂ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ਼ ਤਤਕਾਲੀ ਸਰਕਾਰ ਵੇਲੇ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਇਸੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿੱਚ ਪੇਸ਼ ਹੋਏ ਹਨ। ਦੱਸਣਯੋਗ ਹੈ ਕਿ ਇਹ ਮਾਮਲਾ 2021 ਦਾ ਹੈ, ਜਦੋਂ ਚੰਡੀਗੜ੍ਹ ਪੁਲਿਸ ਵੱਲੋਂ CM ਭਗਵੰਤ ਮਾਨ ਮਾਮਲਾ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਜਦੋਂ ਉਹ ਵਿਰੋਧੀ ਧਿਰ 'ਚ ਹੁੰਦੇ ਸਨ ਉਦੋਂ ਹੁਣ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮਿਲਕੇ 2 ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਬਿਜਲੀ ਦੇ ਮੁੱਦੇ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ।
ਇਸ ਦੌਰਾਨ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਲੰਧਰ ਵਿਖੇ ਸ਼ੋਭਾ ਯਾਤਰਾ ‘ਚ ਹਾਜ਼ਰੀ ਲਗਵਾਈ ਗਈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸੰਗਤ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੇ ਕਿਹਾ ਕਿ "ਆਓ ਪ੍ਰਣ ਕਰੀਏ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦਈਏ…"
ਇਹ ਵੀ ਪੜ੍ਹੋ: ਪੰਜਾਬ ਦੇ 36 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਇਆ ਰਵਾਨਾ, CM ਭਗਵੰਤ ਮਾਨ ਨੇ ਵਿਖਾਈ ਹਰੀ ਝੰਡੀ
ਇਸ ਤੋਂ ਪਹਿਲਾਂ CM ਮਾਨ ਵੱਲੋਂ ਟਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਪ੍ਰਿੰਸੀਪਲਜ਼ ਦੇ ਪਹਿਲੇ ਬੈਚ ਨੂੰ ਰਵਾਨਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ "ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਚੋਣਾਂ ਸਮੇਂ ਦਿੱਤੀ ਗਾਰੰਟੀ ਮੁਤਾਬਕ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿੰਗਾਪੁਰ ਟਰੇਨਿੰਗ ਲਈ ਜਾ ਰਹੇ ਨੇ…ਉਹਨਾਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ… ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ।"
ਇਹ ਵੀ ਪੜ੍ਹੋ: Navjot Singh Sidhu news: ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਝੱਟਕਾ
(For more news apart from Punjab CM Bhagwant Mann appearing before Chandigarh court, stay tuned to Zee PHH)