Bhagat Singh Jayanti 2023: ਖਟਕੜ ਕਲਾਂ ਪੁੱਜੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਹੀ ਇਹ ਵੱਡੀ ਗੱਲ
Bhagat Singh Jayanti 2023: ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।
Bhagat Singh Jayanti 2023: ਸ਼ਹੀਦ ਭਗਤ ਸਿੰਘ ਦੀ 116ਵੀਂ ਜਨਮ ਵਰ੍ਹੇਗੰਢ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚੇ ਹਨ। ਇਸ ਦੌਰਾਨ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਸ਼ਹੀਦ ਭਗਤ ਸਿੰਘ ਜੀ ਨੂੰ ਸਿਜਦਾ ਕੀਤਾ ਤੇ ਦੁਆ ਕੀਤੀ ਇਸੇ ਤਰ੍ਹਾਂ ਪੰਜਾਬ ਲਈ ਕੰਮ ਕਰਨ ਦਾ ਜਜ਼ਬਾ ਰਹੇ ਤੇ ਉਹਨਾਂ ਵਾਂਗ ਪੰਜਾਬ ਦੇ ਹੱਕਾਂ ਲਈ ਗੱਲ ਰੱਖਣ ਤੇ ਪਹਿਰਾ ਦੇਣ ਦੀ ਸੋਝੀ ਬਰਕਰਾਰ ਰਹੇ। ਸ਼ਹੀਦ-ਏ-ਆਜ਼ਮ ਭਗਤ ਸਿੰਘ ਹਮੇਸ਼ਾ ਸਾਡੇ ਦਿਲਾਂ 'ਚ ਰਹਿਣਗੇ…ਇਨਕਲਾਬ ਜ਼ਿੰਦਾਬਾਦ!!
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ, “ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ…ਜੋ ਰਹਿੰਦੀ ਦੁਨੀਆਂ ਤੀਕ ਸਾਡੇ ਦਿਲ ਦਿਮਾਗ ‘ਤੇ ਰਾਜ ਕਰਦੇ ਰਹਿਣਗੇ…ਭਗਤ ਸਿੰਘ ਵਲੋਂ ਇਨਕਲਾਬ ਦੇ ਦਿਤੇ ਨਾਅਰੇ ਜਦੋਂ ਵੀ ਕੋਈ ਜ਼ੁਲਮ ਦੀ ਅੱਗ ਉੱਠੇਗੀ ਉਸ ਨੂੰ ਠੰਢੇ ਕਰਦੇ ਰਹਿਣਗੇ…। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਨਕਲਾਬੀ ਰੂਹ ਨੂੰ ਦਿਲੋਂ ਸਲਾਮ ਕਰਦਾ ਹਾਂ…ਭਗਤ ਸਿੰਘ ਸਾਡੇ ਖ਼ਿਆਲਾਂ ‘ਚ ਹਮੇਸ਼ਾ ਅਮਰ ਰਹਿਣਗੇ…”।
ਇਹ ਵੀ ਪੜ੍ਹੋ: Manpreet Badal News: ਮਨਪ੍ਰੀਤ ਬਾਦਲ ਦੇ ਨਜ਼ਦੀਕੀ ਸ਼ਰਾਬ ਕਾਰੋਬਾਰੀ ਦਫ਼ਤਰ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ
ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।
ਇਸ ਤੋਂ ਬਾਅਦ ਸਮਾਗਮ ਵਿੱਚ ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹੀਦਾਂ ਦੇ ਯੋਗਦਾਨ 'ਤੇ ਸਵਾਲ ਉਠਾਉਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਦੇਸ਼ ਲਈ ਕੀਤੀ ਬੇਮਿਸਾਲ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਪਹਿਲ ਦੇ ਕੇ ਕਈ ਮੁੱਦਿਆਂ 'ਤੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਪ੍ਰਾਜੈਕਟ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁਰੂਗ੍ਰਾਮ ਵਿੱਚ ਇੱਕ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਸਥਿਤ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਕਿਸੇ ਦੀ ਨਿੰਦਿਆ ਨਹੀਂ ਕਰਾਂਗਾ, ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ ਸਾਰਾ ਸਿਸਟਮ ਤੇ ਅਫ਼ਸਰ ਉਹੀ ਨੇ ਪਰ ਪਿਛਲੇ ਡੇਢ ਸਾਲ ‘ਚ ਅਸੀਂ ਸੱਭ ਕੁੱਝ ਬਦਲ ਦਿਤਾ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿੱਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾਏ ਗਏ।