Bathinda Airport Update: ਖੁਸ਼ਖ਼ਬਰੀ! ਲੰਬੇ ਸਮੇਂ ਬਾਅਦ ਹੁਣ ਬਠਿੰਡਾ ਤੋਂ ਸ਼ੁਰੂ ਹੋਣਗੀਆਂ ਦਿੱਲੀ ਲਈ ਉਡਾਣਾਂ
Advertisement
Article Detail0/zeephh/zeephh1868996

Bathinda Airport Update: ਖੁਸ਼ਖ਼ਬਰੀ! ਲੰਬੇ ਸਮੇਂ ਬਾਅਦ ਹੁਣ ਬਠਿੰਡਾ ਤੋਂ ਸ਼ੁਰੂ ਹੋਣਗੀਆਂ ਦਿੱਲੀ ਲਈ ਉਡਾਣਾਂ

Bathinda Airport Update: ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਲੁਧਿਆਣਾ ਤੋਂ ਵੀ ਉਡਾਣਾਂ ਸ਼ੁਰੂ ਕੀਤੀਆਂ ਸਨ। ਹੁਣ ਬਠਿੰਡਾ ਏਅਰਪੋਰਟ ਨੂੰ ਖੋਲ੍ਹਣ ਦੀ ਤਿਆਰੀ ਕਰ ਲਈ ਗਈ ਹੈ ਜੋ ਕਿ ਕੋਰੋਨਾ ਤੋਂ ਬਾਅਦ ਬੰਦ ਸੀ। 

Bathinda Airport Update: ਖੁਸ਼ਖ਼ਬਰੀ! ਲੰਬੇ ਸਮੇਂ ਬਾਅਦ ਹੁਣ ਬਠਿੰਡਾ ਤੋਂ ਸ਼ੁਰੂ ਹੋਣਗੀਆਂ ਦਿੱਲੀ ਲਈ ਉਡਾਣਾਂ

Bathinda Airport Delhi Flight Update: ਪੰਜਾਬ ਦੇ ਲੋਕਾਂ ਨੂੰ ਜਲਦ ਖੁਸ਼ਖਬਰੀ ਮਿਲਣ ਵਾਲੀ ਹੈ। ਹੁਣ ਬਠਿੰਡਾ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਹੋਣਗੀਆਂ। ਤਿੰਨ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਹਵਾਈ ਅੱਡਾ ਅੱਜ ਲੋਕਾਂ ਲਈ ਦੁਬਾਰਾ ਖੋਲ੍ਹਣ ਜਾ ਰਿਹਾ ਹੈ। ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ ਦੁਪਹਿਰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ। ਇਹ ਇੱਕ ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ।

ਇਹ ਉਡਾਣ ਦੁਪਹਿਰ 12:10 ਵਜੇ ਦਿੱਲੀ ਤੋਂ ਬਠਿੰਡਾ ਪਹੁੰਚੇਗੀ
ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ (Bathinda Airport Delhi Flight) ਰਵਾਨਾ ਹੋਵੇਗੀ। ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ, ਜਦੋਂਕਿ ਫਲਾਈਟ ਦੁਪਹਿਰ 12:10 ਵਜੇ ਬਠਿੰਡਾ 'ਚ ਲੈਂਡ ਕਰੇਗੀ। ਇਸ ਦਾ ਕਿਰਾਇਆ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ। ਇਹ ਫਲਾਈਟ ਗਾਜ਼ੀਆਬਾਦ ਦੇ ਹਿੰਡਨ ਏਅਰਪੋਰਟ ਪਹੁੰਚੇਗੀ।

ਇਸ ਦੀ ਸ਼ੁਰੂਆਤ ਸੀਐਮ ਭਗਵੰਤ ਮਾਨ ਕਰਨਗੇ। ਹਾਲਾਂਕਿ, ਇਹ ਹਵਾਈ ਅੱਡਾ ਕੋਰੋਨਾ ਦੌਰ ਤੋਂ ਬੰਦ ਸੀ। ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀ ਇਹ ਉਡਾਣ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ 'ਤੇ ਜਾਵੇਗੀ। ਪਹਿਲਾਂ ਇਹ ਉਡਾਣ ਮੰਗਲਵਾਰ ਨੂੰ ਸ਼ੁਰੂ ਕੀਤੀ ਜਾਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab Tourism Summit: ਪੂਰੀ ਦੁਨੀਆ ਪੰਜਾਬ ਦੇ ਇਤਿਹਾਸ, ਵਿਰਾਸਤ ਤੇ ਸੱਭਿਆਚਾਰ ਤੋਂ ਹੋਵੇਗੀ ਜਾਣੂ-ਕਪਿਲ ਸ਼ਰਮਾ

ਦਰਅਸਲ, ਸੀਐਮ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵੀ ਉਡਾਣਾਂ ਸ਼ੁਰੂ ਕੀਤੀਆਂ ਸਨ, ਜਿਸ ਤੋਂ ਬਾਅਦ ਕੋਰੋਨਾ ਤੋਂ ਬਾਅਦ ਬੰਦ ਪਏ ਬਠਿੰਡਾ ਏਅਰਪੋਰਟ ਨੂੰ ਖੋਲ੍ਹਣ ਦੀ ਤਿਆਰੀ ਕੀਤੀ ਗਈ ਸੀ। ਅਜਿਹਾ ਕਰਕੇ ਸਰਕਾਰ ਲੋਕ ਸਭਾ ਚੋਣਾਂ ਵਿੱਚ ਇਸਦਾ ਫਾਇਦਾ ਉਠਾਉਣਾ ਚਾਹੁੰਦੀ ਹੈ। ਇਸ ਉਡਾਣ ਦੀ ਸ਼ੁਰੂਆਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਵੀ ਇੱਥੇ ਆਉਣ ਦੀ ਸੰਭਾਵਨਾ ਹੈ। ਪਹਿਲਾਂ ਜਹਾਜ ਬਠਿੰਡਾ ਤੋਂ ਦਿੱਲੀ ਅਤੇ ਜੰਮੂ ਜਾਂਦੇ ਸਨ। ਜੋ ਕਿ ਕਰੋਨਾ ਦੌਰ ਤੋਂ ਬਾਅਦ ਬੰਦ ਹੋ ਗਏ ਸਨ।

ਕਿਰਾਇਆ ਕਿੰਨਾ ਹੋਵੇਗਾ
ਫਲਾਈਬਿਗ ਕੰਪਨੀ ਨੂੰ ਬਠਿੰਡਾ ਤੋਂ ਉਡਾਣਾਂ ਸ਼ੁਰੂ ਕਰਨ ਦਾ ਠੇਕਾ ਮਿਲ ਗਿਆ ਹੈ। ਜਿਸ ਰਾਹੀਂ ਲੁਧਿਆਣਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਕਿਰਾਇਆ ਵੀ 999 ਰੁਪਏ ਰੱਖਿਆ ਗਿਆ ਹੈ। ਹੁਣ ਬਠਿੰਡਾ ਤੋਂ ਫਲਾਈਟ ਦਾ ਕਿਰਾਇਆ ਸਿਰਫ 999 ਰੁਪਏ ਰੱਖਣ ਦੀ ਚਰਚਾ ਹੈ। ਫਿਲਹਾਲ ਕੰਪਨੀ 19 ਸੀਟਰ ਏਅਰਕ੍ਰਾਫਟ ਦਾ ਸੰਚਾਲਨ ਕਰੇਗੀ, ਜਿਸ ਤੋਂ ਬਾਅਦ ਲੋੜ ਪੈਣ 'ਤੇ ਵੱਡੇ ਜਹਾਜ਼ ਵੀ ਚਲਾਏ ਜਾ ਸਕਦੇ ਹਨ।

 

Trending news