Punjab Cabinet Meeting News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣੀ ਹੈ। ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ ਅਤੇ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।


COMMERCIAL BREAK
SCROLL TO CONTINUE READING

ਕਿਹਾ ਜਾ ਰਿਹਾ ਕਿ ਪੰਜਾਬ ਸਰਕਾਰ ਦੀ ਅਹਿਮ ਮੰਤਰੀ ਮੰਡਲ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਵਿੱਤੀ ਸਹਾਇਤਾ ਵਧਾਉਣ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਸਾਬਕਾ ਫੌਜੀਆਂ ਨੂੰ ਐਕਸ-ਗ੍ਰੇਸ਼ੀਆ ਵਧਾਉਣ 'ਤੇ ਇਤਿਹਾਸਕ ਫੈਸਲਾ ਦਿੱਤਾ ਜਾਵੇਗਾ।


ਹਰਪਾਲ ਸਿੰਘ ਚੀਮਾ ਦਾ ਟਵੀਟ
ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਵਪਾਰ ਅਤੇ ਉਦਯੋਗ ਲਈ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਾਂ। ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। 



ਇਹ ਵੀ ਪੜ੍ਹੋ:  Kapurthala Fire News: ਰੇਲ ਕੋਚ ਫੈਕਟਰੀ ਨੇੜੇ ਦਰਜਨਾਂ ਝੁੱਗੀਆਂ ਸੜ ਕੇ ਸੁਆਹ, ਅੱਗ 'ਤੇ ਕਾਬੂ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਅਹਿਮ ਮੀਟਿੰਗ ਵਿੱਚ ਦੇਸ਼ ਲਈ ਆਪਣੀ ਡਿਊਟੀ ਨਿਭਾਉਣ ਵਾਲੇ ਸਾਡੇ ਬਹਾਦਰ ਸੈਨਿਕਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਇੱਕ ਵੱਡਾ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਸਾਬਕਾ ਸੈਨਿਕਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵਿੱਚ ਵਾਧੇ ਲਈ ਪੂਰੀ ਤਿਆਰੀ, ਜਿਸ 'ਤੇ ਅੱਜ ਕੈਬਨਿਟ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ।


ਇਸ ਤੋਂ ਇਲਾਵਾ ਇਸ ਕੈਬਨਿਟ ਮੀਟਿੰਗ ਵਿੱਚ ਸੀ.ਐਮ ਮਾਨ ਮੁਲਾਜ਼ਮਾਂ ਲਈ ਵੱਡੇ ਫੈਸਲੇ ਲੈ ਸਕਦੇ ਹਨ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫੇ ਦੇ ਸਕਦੀ ਹੈ ਅਤੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹੀ ਫੈਸਲਾ ਕੱਚੇ ਮੁਲਾਜ਼ਮਾਂ ਅਤੇ ਨੌਕਰੀਆਂ ਬਾਰੇ ਵੀ ਲਿਆ ਜਾ ਸਕਦਾ ਹੈ।


-ਵਨ ਟਾਈਮ ਸੈਟਲਮੈਂਟ ਸਕੀਮ ਨੂੰ ਵਿੱਤ ਵਿਭਾਗ ਵੱਲੋਂ ਵੀ ਕੈਬਨਿਟ ਵਿੱਚ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪੰਜਾਬ ਦੇ ਬਜ਼ੁਰਗਾਂ ਨੂੰ ਮੁਫਤ ਧਾਰਮਿਕ ਯਾਤਰਾ ਕਰਵਾਉਣ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।


ਵਨ ਟਾਈਮ ਸੈਟਲਮੈਂਟ ਸਕੀਮ


  • ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਬਜ਼ੁਰਗਾਂ ਨੂੰ ਮੁਫਤ ਧਾਰਮਿਕ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਸ ਲਈ ਕਰੀਬ 40 ਕਰੋੜ ਰੁਪਏ ਦਾ ਬਜਟ ਤਿਆਰ ਕੀਤਾ ਗਿਆ ਹੈ। 

  • ਪੰਜਾਬ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ ਅਤੇ ਪੰਜਾਬ ਤੋਂ ਬਾਹਰਲੇ ਧਾਰਮਿਕ ਸਥਾਨਾਂ ਦੀ ਯਾਤਰਾ ਰੇਲਵੇ ਰਾਹੀਂ ਕੀਤੀ ਜਾਵੇਗੀ। ਇਹ ਸੇਵਾ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਉਪਲਬਧ ਹੋਵੇਗੀ, ਉਹ ਆਪਣੀ ਮਦਦ ਲਈ ਪਰਿਵਾਰ ਦੇ ਸਿਰਫ਼ ਇੱਕ ਮੈਂਬਰ ਨੂੰ ਨਾਲ ਲੈ ਕੇ ਜਾ ਸਕਣਗੇ। 

  • ਧਾਰਮਿਕ ਯਾਤਰਾ ਦੀ ਸੇਵਾ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਜਨਵਰੀ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ, ਹੁਣ ਪੰਜਾਬ ਵਿੱਚ ਵੀ ਇਸ ਦੀ ਸ਼ੁਰੂਆਤ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।