National Sports Day 2023: `ਪੰਜਾਬੀਆਂ ਦਾ ਖੇਡਾਂ ਨਾਲ ਪੁਰਾਣਾ ਰਿਸ਼ਤਾ`, CM ਮਾਨ ਨੇ ਕੌਮੀ ਖੇਡ ਦਿਵਸ ਮੌਕੇ ਦਿੱਤੀਆਂ ਵਧਾਈਆਂ
National Sports Day 2023: ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ।
National Sports Day 2023: 29 ਅਗਸਤ ਦਾ ਦਿਨ ਖੇਡ ਜਗਤ ਲਈ ਬਹੁਤ ਖਾਸ ਹੁੰਦਾ ਹੈ। 29 ਅਗਸਤ ਦੀ ਤਾਰੀਖ ਇਸ ਲਈ ਚੁਣੀ ਗਈ ਕਿਉਂਕਿ ਇਸ ਦਿਨ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਹੋਇਆ ਸੀ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant mann) ਬਠਿੰਡਾ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ ਮੈਚ ਵੀ ਖੇਡਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ।
ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਪੰਜਾਬ ਤੇ ਪੰਜਾਬੀਆਂ ਦਾ ਖੇਡਾਂ ਨਾਲ ਪੁਰਾਣਾ ਰਿਸ਼ਤਾ ਹੈ ਫਿਰ ਭਾਵੇਂ ਖੇਡਾਂ ਬਚਪਨ ਦੀਆਂ ਦੇਸੀ ਖੇਡਾਂ ਹੋਣ ਜਾਂ ਪ੍ਰੋਫੈਸ਼ਨਲ ਖੇਡਾਂ। ਪੰਜਾਬੀਆਂ ਨੇ ਖੇਡਾਂ ਜ਼ਰੀਏ ਆਪਣਾ ਲੋਹਾ ਪੂਰੀ ਦੁਨੀਆ ‘ਚ ਮਨਵਾਇਆ ਹੈ। ਅੱਜ ਕੌਮੀ ਖੇਡ ਦਿਵਸ ਮੌਕੇ ਮੈਂ ਖੇਡ ਜਗਤ ਤੇ ਸਾਰੇ ਖੇਡ ਪ੍ਰੇਮੀਆਂ ਨੂੰ ਵਧਾਈਆਂ ਦਿੰਦਾ ਹਾਂ। ਨਾਲ ਹੀ ਇਹ ਦੱਸਦੇ ਖੁਸ਼ੀ ਹੋ ਰਹੀ ਹੈ ਕਿ ਮੈਂ ਅੱਜ ਬਠਿੰਡਾ ਪਹੁੰਚ ਕੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਗੇੜ ਦੀ ਸ਼ੁਰੂਆਤ ਕਰਨ ਜਾ ਰਿਹਾ ਹਾਂ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ।
ਦਰਅਸਲ ਇਸ ਸਮਾਰੋਹ ਦੌਰਾਨ ਵਾਲੀਬਾਲ ਅਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਇਸ ਤੋਂ ਇਲਾਵਾ ਫਿਲਮ ਅਭਿਨੇਤਾ ਅਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਵੀ ਪ੍ਰਦਰਸ਼ਨ ਕਰਨਗੇ।
ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਆਪਣੀ ਪੇਸ਼ਕਾਰੀ ਕਰਨਗੇ। ਇਸ ਤੋਂ ਇਲਾਵਾ ਗਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਕਈ ਸਾਬਕਾ ਖਿਡਾਰੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਦਾ ਰਸਮੀ ਐਲਾਨ ਕਰਨ ਤੋਂ ਬਾਅਦ ਖੇਡਾਂ ਸ਼ੁਰੂ ਹੋ ਜਾਣਗੀਆਂ।