NHAI Meeting/ਰੋਹਿਤ ਬਾਂਸਲ: ਪੰਜਾਬ ਦੇ CM ਭਗਵੰਤ ਮਾਨ ਬੀਤੇ ਦਿਨੀ ਹੋਈ ਐਨ ਐਚ ਏਆਈ ਦੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਏ ਹਨ। ਦਰਅਸਲ ਮੁੱਖ ਮੰਤਰੀ ਦੇ ਸਪੈਸ਼ਲ ਸੈਕਟਰੀ ਵੀਕੇ ਸਿੰਘ, ਪੰਜਾਬ ਦੇ ਪੀਡਬਲਡੀ ਮਨਿਸਟਰ ਹਰਭਜਨ ਈਟੀਓ ਅਤੇ ਬਾਕੀ ਅਧਿਕਾਰੀ ਸ਼ਾਮਿਲ ਹੋਏ।  ਕੇਂਦਰ ਸਰਕਾਰ ਨੇ ਪੰਜਾਬ ਨੂੰ ਦੋ ਮਹੀਨਿਆਂ ਦੇ ਅਲਟੀਮੇਟਮ ਦਿੱਤਾ ਹੈ। ਦਰਅਸਲ ਇਹ ਅਲਟੀਮੇਟਮ ਵਿੱਚ (NHAI Meeting) ਕਿਹਾ ਗਿਆ ਹੈ ਕਿ ਪ੍ਰੋਜੈਕਟ ਲਈ ਜ਼ਮੀਨ ਸਪੁਰਦ ਕਰੋ ਨਹੀਂ ਤਾਂ ਪ੍ਰੋਜੈਕਟ ਬੰਦ ਕਰ ਦਿੱਤੇ ਜਾਣਗੇ। 


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਨੇ ਇੱਕ ਤੋਂ ਦੋ ਹਫਤਿਆਂ ਦੇ ਅੰਦਰ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਦੋ ਮਹੀਨਿਆਂ ਬਾਅਦ ਨਿਤਿਨ ਗੜਕਰੀ ਫਿਰ ਤੋਂ ਰਿਵਿਊ ਮੀਟਿੰਗ  (NHAI Meeting) ਲੈਣਗੇ।  ਸਵੇਰੇ ਰਾਜਸਥਾਨ ਦੀ ਹੋਈ ਮੀਟਿੰਗ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਸ਼ਾਮਿਲ ਹੋਏ ਸੀ। 16 ਜੁਲਾਈ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੀਟਿੰਗ ਵਿੱਚ ਸ਼ਾਮਿਲ ਹੋਣਗੇ।


ਇਹ ਵੀ ਪੜ੍ਹੋ: Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ 4 ਜਵਾਨ ਸ਼ਹੀਦ! ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ
 


ਗੌਰਤਲਬ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਰਾਜਸਥਾਨ ਦੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ  (NHAI Meeting) ਵਿੱਚ ਸ਼ਿਰਕਤ ਕੀਤੀ ਸੀ। ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਨਵੀਂ ਤਕਨੀਕ ਦੀ ਵਰਤੋਂ ਕਰਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਮਿਆਰੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। 


ਇਸ ਦੇ ਨਾਲ ਹੀ ਮੀਟਿੰਗ ਵਿੱਚ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਰਾਜ ਲਈ ਪ੍ਰਸਤਾਵਿਤ ਨਵੇਂ ਪ੍ਰੋਜੈਕਟਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਹਰਸ਼ ਮਲਹੋਤਰਾ ਅਤੇ ਅਜੇ ਤਮਟਾ ਮੌਜੂਦ ਸਨ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ