Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਲੋਕ ਹਿੱਤ ਵਿੱਚ ਕੰਮ ਕਰ ਰਹੇ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹਿਰਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਦੇ ਰਹੇ ਹਨ। ਇਸ ਦੇ ਨਾਲ ਹੀ ਕਿਹਾ ਕਿ ਮਿੰਨੀ ਬੱਸ ਸੇਵਾ ਰਾਹੀਂ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾਵੇਗਾ।


COMMERCIAL BREAK
SCROLL TO CONTINUE READING

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਜਾਣਕਾਰੀ ਸੀ.ਐਮ. ਮਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝਾ ਕੀਤਾ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਤੱਕ ਪਹੁੰਚਣ ਲਈ ਮਿੰਨੀ ਬੱਸ ਸੇਵਾ ਮੁਹੱਈਆ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।


ਇਸ ਮੀਟਿੰਗ ਦੌਰਾਨ ਸੀ.ਐਮ. ਮਾਨ ਨੇ ਪਿੰਡਾਂ ਲਈ ਸਰਕਾਰੀ ਮਿੰਨੀ ਬੱਸਾਂ ਚਲਾਉਣ ਦੀ ਯੋਜਨਾ ਬਾਰੇ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਬੱਸਾਂ ਨੂੰ ਮੁੜ ਚਾਲੂ ਕਰਨ ਬਾਰੇ ਵਿਸ਼ੇਸ਼ ਚਰਚਾ ਕੀਤੀ। ਉਨ੍ਹਾਂ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਚਲਾਉਣ ਬਾਰੇ ਵੀ ਚਰਚਾ ਕੀਤੀ। ਇਸ ’ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਆਪਣੇ ਸੁਝਾਅ ਰੱਖੇ। ਭਾਵੇਂ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸ ਸੇਵਾ ਕਿਸੇ ਨਿਸ਼ਚਿਤ ਸਮਾਂ ਸੀਮਾ ਤੱਕ ਨਹੀਂ ਚਲਾਈ ਗਈ ਪਰ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਸੋਚਣਾ ਸ਼ੁਰੂ ਕਰ ਦਿੱਤਾ ਹੈ।


 



ਇਹ ਵੀ ਪੜ੍ਹੋ: Punjab News: ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ 'ਚ ਵੱਡੇ ਵਿਕਾਸ ਪ੍ਰਾਜੈਕਟ ਹੋਣਗੇ ਸ਼ੁਰੂ 

ਮੁੱਖ ਮੰਤਰੀ ਮਾਨ ਨੇ ਉਮੀਦ ਪ੍ਰਗਟਾਈ ਹੈ ਕਿ ਜਨਤਕ ਆਵਾਜਾਈ ਦੇ ਇਹ ਸਾਧਨ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਹਾਈ ਹੋਣਗੇ। ਟ੍ਰੈਫਿਕ ਜਾਮ ਤੋਂ ਇਲਾਵਾ, ਸ਼ਟਲ ਬੱਸ ਸੇਵਾ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨੂੰ ਵੀ ਘਟਾਏਗੀ, ਕਿਉਂਕਿ ਇਸ ਨਾਲ ਬਾਲਣ ਦੀ ਖਪਤ ਘਟੇਗੀ।  


ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਹਿਰਾਂ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਨ੍ਹਾਂ ਵਿੱਚ ਹਰ ਸ਼ਹਿਰ ਵਾਸੀ ਨੂੰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਾਫ਼-ਸਫ਼ਾਈ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।