Punjab CM Bhagwant Mann Health Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਫੋਰਟਿਸ ਹਸਪਤਾਲ ਵੱਲੋਂ ਤੀਜੇ ਦਿਨ ਦਾ ਸਿਹਤ ਬੁਲੇਟਿਨ ਜਾਰੀ ਕੀਤਾ ਗਿਆ ਹੈ।
Trending Photos
Punjab CM Bhagwant Mann Health Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ 'ਚ ਹੈ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਸ਼ਨੀਵਾਰ ਸ਼ਾਮ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਬਾਹਰ ਆ ਕੇ ਦੱਸਿਆ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਠੀਕ ਹਨ। ਉਨ੍ਹਾਂ ਦੱਸਿਆ ਕਿ ਉਹ ਹੁਣ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ ਤੇ ਛੇਤੀ ਹੀ ਛੁੱਟੀ ਲੈ ਕੇ ਬਾਹਰ ਆ ਜਾਣਗੇ।
ਜਾਣਕਾਰੀ ਮੁਤਾਬਕ 50 ਸਾਲਾ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸ਼ਨੀਵਾਰ ਨੂੰ ਸੀਐਮ ਮਾਨ ਦੇ ਦਿਲ ਦੇ ਯੋਗਾ ਸਬੰਧੀ ਕੁਝ ਟੈਸਟ ਕੀਤੇ ਗਏ। ਉਸ ਦੀ ਰਿਪੋਰਟ ਠੀਕ ਆ ਗਈ ਹੈ ਅਤੇ ਉਸ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ. ਆਰ.ਕੇ. ਜਸਵਾਲ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ
ਇਹ ਵੀ ਪੜ੍ਹੋ: CM ਮਾਨ ਤੀਜੇ ਦਿਨ ਵੀ ਹਸਪਤਾਲ 'ਚ ਦਾਖਲ; ਰਿਪੋਰਟ ਮਿਲਣ 'ਤੇ ਡਾਕਟਰ ਨੇ ਕਿਹਾ- ਸਿਹਤ 'ਚ ਸੁਧਾਰ
ਸੀਐਮ ਦੇ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਮਿਲੇ ਹਨ। ਉਸਨੇ ਪਲਮਨਰੀ ਆਰਟਰੀ ਪ੍ਰੈਸ਼ਰ (pulmonary artery pressure)ਦੇ ਵਧਣ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਰਿਆ ਦਿੱਤੀ ਹੈ। ਫਿਲਹਾਲ ਮੁੱਖ ਮੰਤਰੀ ਦੇ ਸਾਰੇ ਜ਼ਰੂਰੀ ਅੰਗ ਪੂਰੀ ਤਰ੍ਹਾਂ ਸਥਿਰ ਹਨ। ਪੈਥੋਲੋਜੀਕਲ ਟੈਸਟਾਂ ਨੇ ਸੰਤੋਸ਼ਜਨਕ ਸੁਧਾਰ ਦਿਖਾਇਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਹਨਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਉਹਨਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab Breaking Live Updates: PM ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕਰਨਗੇ ਸੰਬੋਧਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ