Punjab News: CM ਭਗਵੰਤ ਮਾਨ ਨੇ ਕਿਹਾ, `ਅਡਾਨੀ ਦੀ ਜੇਬ ਭਰਨ ਲਈ ਕੀਤਾ ਜਾ ਰਿਹੈ RSR ਰੂਟ ਲਾਗੂ, ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਕੇਂਦਰ ਸਰਕਾਰ 'ਤੇ ਹਮਲਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਤੋਂ ਅਨਾਜ ਨੂੰ ਦੂਜੇ ਸੂਬਿਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਸਿਰਫ ਆਪਣੇ ਮਿੱਤਰ ਗੌਤਮ ਅਡਾਨੀ (Gautam Adani) ਦੀਆਂ ਜੇਬਾਂ ਭਰਨ ਲਈ ਹੀ ਰੇਲ-ਜਹਾਜ਼-ਰੇਲ ਰੂਟ ਲਾਗੂ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਸੋਮਵਾਰ ਨੂੰ ਪਿੰਡ ਸਿੱਧੂਵਾਲ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਖੇ ਆਯੋਜਿਤ ਪੀ.ਐਸ.ਈ.ਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ CM ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਬੇਇਨਸਾਫ਼ੀ ਅਤੇ ਅਸਹਿਣਯੋਗ ਹੈ, ਕਿਉਂਕਿ ਇਸ ਨਾਲ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਚੀਫ ਇੰਜਨੀਅਰ ਜਸਵੀਰ ਸਿੰਘ ਧੀਮਾਨ, ਜਨਰਲ ਸਕੱਤਰ ਅਜੈਪਾਲ ਸਿੰਘ ਅਟਵਾਲ, ਪਾਵਰਕੌਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ: ਬਲਵੀਰ ਸਿੰਘ ਅਤੇ ਚੇਤਨ ਸਿੰਘ ਜੋੜਾਮਾਜਰਾ ਸਣੇ ਕਈ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ: ਫ਼ਿਲਮ 'Gadar 2' ਦੀ ਪ੍ਰਮੋਸ਼ਨ ’ਚ ਰੁੱਝੇ ਹੋਣ ਕਰਕੇ ਮਨੀਸ਼ ਤਿਵਾੜੀ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ
ਇਸ ਮੌਕੇ Punjab CM Bhagwant Mann ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰ ਕੋਲ ਵੀ ਉਠਾਇਆ ਹੈ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ।
ਉਨ੍ਹਾਂ ਹੋਰ ਕਿਹਾ ਕਿ ਚੋਣ ਵਾਅਦੇ ਮੁਤਾਬਕ 'ਆਪ' ਸਰਕਾਰ ਨੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਹੈ, ਜਿਸ ਕਰਕੇ ਸੂਬੇ ਦੇ 87 ਫੀਸਦੀ ਘਰਾਂ ਦੇ ਨਵੰਬਰ ਅਤੇ ਦਸੰਬਰ 2022 ਦੇ ਬਿੱਲ ਜ਼ੀਰੋ ਹਨ।
ਇਹ ਵੀ ਪੜ੍ਹੋ: ਐਲੀ ਮਾਂਗਟ ਤੇ ਪੰਜਾਬੀ ਸਿੰਗਰ ਗਿੱਪੀ ਗਰੇਵਾਲ ਖ਼ਿਲਾਫ਼ ਸ਼ਿਕਾਇਤ ਦਰਜ; ਜਾਣੋ ਕਿਉਂ
(For more news apart from Punjab CM Bhagwant Mann, stay tuned to Zee PHH)