ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਲੋਕਾਂ ਲਈ ਲਏ ਜਾ ਸਕਦੇ ਹਨ ਅਹਿਮ ਫੈਸਲੇ!
Punjab News: ਮਾਨ ਸਰਕਾਰ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਬਾਰੇ ਕਿਹਾ ਗਿਆ ਸੀ। ਇਸ ਤਹਿਤ ਅੱਜ ਕੈਬਨਿਟ ਮੀਟਿੰਗ ਵਿਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦੇ ਨਾਂ ਬਦਲਣ ਆਦਿ ਅਹਿਮ ਫੈਸਲੇ ਲਏ ਜਾ ਸਕਦੇ ਹਨ।
Punjab Cabinet meeting News: ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਅੱਜ ਕੈਬਨਿਟ ਦੀ ਮੀਟਿੰਗ ਹੋਂਣ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਅਹਿਮ ਮੁੱਦੇ ਨੌਜਵਾਨਾਂ ਨੂੰ ਰੁਜ਼ਗਾਰ, ਪੰਜਾਬ ਪੁਲਿਸ ਭਰਤੀ, SYL ਆਦਿ ਕਈ ਮੁੱਦਿਆ 'ਤੇ ਚਰਚਾ ਹੋ ਸਕਦੀ ਹੈ। ਦੱਸ ਦੇਈਏ ਕਿ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਪਹਿਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ।
ਪੰਜਾਬ ਸਰਕਾਰ ਨੇ ਅਜੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸਰਦ ਰੁੱਤ ਇਜਲਾਸ ਨੂੰ ਲੈ ਕੇ ਕੈਬਨਿਟ ਮੀਟਿੰਗ (Punjab Cabinet meeting) ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚਕਾਂਸਟੇਬਲ ਅਤੇ ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਣੀ ਹੈ ਪਰ ਇਸ ਬਾਰੇ ਕੋਈ ਜਾਣਕਾਰੀ ਅਤੇ ਸੂਚਨਾ ਨਹੀਂ ਮਿਲੀ ਹੈ। ਇਸ ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਚਮਤਕਾਰ ਜਾਂ ਕੁਝ ਹੋਰ... ਸ਼ਮਸ਼ਾਨਘਾਟ ਲਿਜਾਂਦੇ ਸਮੇਂ ਹੋਇਆ ਹੈਰਾਨੀਜਨਕ ਖੁਲਾਸਾ, ਲੋਕ ਹੋ ਗਏ ਬੇਹੋਸ਼
ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਕੈਬਨਿਟ ਮੀਟਿੰਗ (Punjab Cabinet meeting) ਵਿਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦੇ ਨਾਂ ਬਦਲਣ ਆਦਿ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਭ ਅਹਿਮ ਇਹ ਹੈ ਕਿ ਇਸ ਵਾਰ ਦੀ ਮੀਟਿੰਗ ‘ਚ ਵੀ ਐਸਵਾਈਐਲ ਦੇ ਮੁੱਦੇ ‘ਤੇ ਸੀਐਮ ਮਾਨ ਆਪਣੇ ਮੰਤਰੀਆਂ ਨਾਲ ਗੱਲਬਾਤ ਕਰ ਸਕਦੇ ਅਤੇ ਅੱਜ ਜਨਤਾ ਦੀ ਭਲਾਈ ਲਈ ਕਈ ਅਹਿਮ ਫੈਸਲੇ ਲੈ ਸਕਦੇ ਹਨ।
ਮਾਨਯੋਗ ਸਰਕਾਰ ਦੇ ਬਹੁਤ ਸਾਰੇ ਪ੍ਰੋਜੈਕਟ ਅਤੇ ਕੰਮ ਪਾਈਪਲਾਈਨ ਵਿੱਚ ਹਨ। ਅੱਜ ਦੀ (Punjab cabinet meeting) ਮੀਟਿੰਗ 'ਚ ਆਉਣ ਵਾਲੇ ਸਮੇਂ ਲਈ ਇਨ੍ਹਾਂ ਸਭ 'ਤੇ ਚਰਚਾ ਕਰਨ ਤੋਂ ਬਾਅਦ ਇਨ੍ਹਾਂ 'ਚ ਤੇਜ਼ੀ ਲਿਆਂਦੀ ਜਾ ਸਕਦੀ ਹੈ। ਸੀਐਮ ਮਾਨ ਅਕਸਰ ਕੈਬਨਿਟ ਮੀਟਿੰਗ ਤੋਂ ਬਾਅਦ ਕਈ ਅਹਿਮ ਐਲਾਨ ਕਰਦੇ ਰਹੇ ਹਨ। ਇਸ ਵਾਰ ਵੀ ਕੁਝ ਅਜਿਹਾ ਹੀ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।