Ludhiana New Mohalla Clinic Open News: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਖੋਲ੍ਹੇ ਗਏ ਹਨ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ (Aam Aadmi Clinic) ਸਫ਼ਲਤਾਪੂਰਵਕ ਚੱਲ ਰਹੇ ਹਨ। 


COMMERCIAL BREAK
SCROLL TO CONTINUE READING

ਇਸ ਵਿਚਾਲੇ ਖ਼ਬਰ ਸਾਹਮਣੇ ਆਈ ਹੈ ਕਿ ਅਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਵੀ ਪੰਜਾਬ ਸਰਕਾਰ ਨੇ ਇਸ ਸਾਲ 14 ਅਗਸਤ ਨੂੰ ਵੱਡਾ ਉਪਰਾਲਾ ਕਰਨਗੇ। 14 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ 76 ਹੋਰ ਆਮ ਆਦਮੀ ਕਲੀਨਿਕ  (Aam Aadmi Clinic) ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਸਿਹਤ ਮੰਤਰੀ ਬਲਬੀਰ ਸਿੰਘ ਅੱਜ ਪ੍ਰੈਸ ਕਾਨਫਰੰਸ ਕਰਨਗੇ। ਅੱਜ ਕਾਨਫਰੰਸ, 14 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਬਾਰੇ ਜਾਣਕਾਰੀ ਦੇਣਗੇ। ਇੱਕ ਲੱਖ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ਦਾ ਲਾਭ ਲਿਆ ਹੈ। ਪਿਛਲੇ ਸਾਲ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਸੀ।


ਚੌਥੇ ਪੜਾਅ ਦੇ ਆਮ ਆਦਮੀ ਕਲੀਨਿਕ (Aam Aadmi Clinic) ਦਾ ਉਦਘਾਟਨ 14 ਅਗਸਤ ਨੂੰ ਲੁਧਿਆਣਾ ਵਿੱਚ ਕੀਤਾ ਜਾਵੇਗਾ। ਇਸ ਵਿੱਚ 24 ਕਲੀਨਿਕ ਸ਼ਾਮਿਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਾਈਵ ਸਟ੍ਰੀਮਿੰਗ ਰਾਹੀਂ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ। 


ਇਹ ਵੀ ਪੜ੍ਹੋ; Punjab News: ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ, 25 ਹਜ਼ਾਰ ਤੋਂ ਵੱਧ ਮੁਫ਼ਤ ਲੈਬ ਟੈਸਟ

ਲੁਧਿਆਣਾ ਵਿੱਚ ਪਹਿਲਾਂ ਹੀ 51 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ 24 ਨਵੇਂ ਖੁੱਲ੍ਹਣ ਨਾਲ ਇਨ੍ਹਾਂ ਦੀ ਗਿਣਤੀ ਵਧ ਕੇ 75 ਹੋ ਜਾਵੇਗੀ। ਮਹਾਂਨਗਰ ਦੇ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਹਾਜ਼ਰ ਰਹਿਣਗੇ। ਕਲੀਨਿਕਾਂ ਵਿੱਚ ਮੁੱਖ ਮੰਤਰੀ ਦੇ ਉਦਘਾਟਨ ਸਮਾਰੋਹ ਦੀ ਲਾਈਵ ਸਟ੍ਰੀਮਿੰਗ ਵੀ ਹੋਵੇਗੀ, ਜਿਸ ਲਈ ਇਨ੍ਹਾਂ ਕਲੀਨਿਕਾਂ ਵਿੱਚ ਐਲ.ਈ.ਡੀ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਰੋਹ ਤੋਂ ਇੱਕ ਦਿਨ ਪਹਿਲਾਂ 13 ਅਗਸਤ ਨੂੰ ਕਲੀਨਿਕਾਂ ਵਿੱਚ ਡਰਾਈ ਰਨ (ਰਿਹਰਸਲ) ਵੀ ਹੋਵੇਗੀ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਕਾਰਪੋਰੇਸ਼ਨ ਚੋਣਾਂ ਤੋਂ ਪਹਿਲਾਂ ਵਾਰਡਬੰਦੀ ਤੋਂ ਨਰਾਜ਼ ਵਿਰੋਧੀ ਪਾਰਟੀਆਂ ਨੇ ਕੀਤਾ ਹਾਈਕੋਰਟ ਦਾ ਰੁਖ਼


ਇਨ੍ਹਾਂ ਕਲੀਨਿਕਾਂ  (Aam Aadmi Clinic) ਵਿੱਚ ਬੀਪੀ, ਸ਼ੂਗਰ ਅਤੇ ਖੂਨ ਸਮੇਤ 100 ਤੋਂ ਵੱਧ ਮੈਡੀਕਲ ਟੈਸਟਾਂ ਦੀ ਸਹੂਲਤ ਉਪਲਬਧ ਹੋਵੇਗੀ। ਇਨ੍ਹਾਂ ਵਿੱਚ ਇਲਾਜ ਬਿਲਕੁਲ ਮੁਫ਼ਤ ਹੈ। ਮੁਹੱਲਾ ਕਲੀਨਿਕ 'ਚ ਇਲਾਜ ਲਈ ਆਉਣ ਵਾਲੇ ਮਰੀਜ਼ ਨੂੰ ਪਹਿਲਾਂ ਹੈਲਪ ਡੈਸਕ 'ਤੇ ਜਾਣਾ ਪਵੇਗਾ।


ਉੱਥੋਂ ਐਪ 'ਤੇ ਮੋਬਾਈਲ ਨੰਬਰ ਰਜਿਸਟਰ ਕਰਨਾ ਹੋਵੇਗਾ। ਇਸ ਤੋਂ ਬਾਅਦ ਮਰੀਜ਼ ਦਾ ਪੂਰਾ ਡਾਟਾ ਰਿਕਾਰਡ ਉਸ ਐਪ 'ਤੇ ਰੱਖਿਆ ਜਾਵੇਗਾ। ਜਿਵੇਂ ਕਿ ਮਰੀਜ਼ ਦਾ ਰਿਕਾਰਡ ਡਾਕਟਰ ਕੋਲ ਆਨਲਾਈਨ ਜਾਵੇਗਾ, ਉਹ ਉਸ ਨੂੰ ਚੈਕਅੱਪ ਲਈ ਬੁਲਾਏਗਾ।


ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ (Aam Aadmi Clinic) ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ (Aam Aadmi Clinic) ਦੀ ਗਿਣਤੀ 24 ਹੈ, ਜਿੰਨ੍ਹਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਸੀ।