Punjab CM Bhagwant Mann issues notice against Sukhjinder Singh Randhawa and Captain Amarinder Singh over Gangster Mukhtar Ansari row: ਗੈਂਗਸਟਰ ਮੁਖਤਾਰ ਅੰਸਾਰੀ ਦੇ ਮੁੱਦੇ ਉਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਖਤਾਰ ਅੰਸਾਰੀ ਦੀ ਅਦਾਲਤ ਵਿੱਚ ਸੁਣਵਾਈ ਦੇ ਖ਼ਰਚੇ ਤੱਤਕਾਲੀ ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲੇ ਜਾਣ ਦੇ ਟਵੀਟ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਉਸ ਸਮੇਂ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪਲਟਵਾਰ ਕਰਦੇ ਹੋਏ ਕਿਹਾ ਸੀ ਕਿ ਨੋਟਿਸ ਜਾਰੀ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਜਾਰੀ ਕਰਨ ਦੀ ਜਾਣਕਾਰੀ ਦਿੱਤੀ। ਇਹ ਨੋਟਿਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਤੱਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਜਾਰੀ ਕੀਤਾ ਗਿਆ ਹੈ।


Punjab CM Bhagwant Mann issues notice against Sukhjinder Singh Randhawa and Captain Amarinder Singh over Gangster Mukhtar Ansari row: 



ਇਹ ਵੀ ਪੜ੍ਹੋ: Delhi News: PM ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਉੱਡਦਾ ਦਿਖਿਆ ਡਰੋਨ, ਤਲਾਸ਼ 'ਚ ਲੱਗੀਆਂ SPG ਤੇ ਪੁਲਿਸ ਏਜੰਸੀਆਂ


ਦੱਸ ਦਈਏ ਕੀ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀ ਟਵੀਟ ਕੀਤਾ ਗਿਆ ਸੀ। ਉਨ੍ਹਾਂ ਲਿਖਿਆ ਸੀ, "UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ..."


ਇਸਦਾ ਜਵਾਬ ਦਿੰਦਿਆਂ, ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖਿਆ, "ਮੈਂ ਟਵਿੱਟਰ-ਟਵਿੱਟਰ ਖੇਡਣ ਵਿੱਚ ਵਿਸ਼ਵਾਸ ਨਹੀਂ ਰੱਖਦਾ @bhagwantmann । ਸਾਰੇ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਤੁਹਾਡੇ ਟਵੀਟ ਦਾ ਜਵਾਬ ਅੱਜ 10 ਵਜੇ ਪ੍ਰੈਸ ਕਾਨਫਰੰਸ ਵਿੱਚ ਦਿੱਤਾ ਜਾਵੇਗਾ। ਤੁਹਾਡੀ ਅਗਿਆਨਤਾ, ਅਸਮਰੱਥਾ ਅਤੇ ਬੁਨਿਆਦੀ ਸ਼ਿਸ਼ਟਾਚਾਰ ਦੀ ਘਾਟ ਪੰਜਾਬ ਦੇ ਹਿੱਤਾਂ ਲਈ ਹਾਨੀਕਾਰਕ ਹੈ।"


ਇਹ ਵੀ ਪੜ੍ਹੋ: Mukhtar Ansari controversy: 'ਆਪ' ਬੁਲਾਰੇ ਮਾਲਵਿੰਦਰ ਕੰਗ ਨੇ ਜਲਦ ਨੋਟਿਸ ਜਾਰੀ ਕਰਨ ਦੀ ਗੱਲ ਕਹੀ