ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤੀ ਦੇ ਮੁਤਾਬਕ ਉਹ ਅਤੇ ਉਨ੍ਹਾਂ ਦੀ ਸਰਕਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ।
Trending Photos
Punjab CM Bhagwant Mann letter to Governor Banwarilal Purohit news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant maan) ਅਤੇ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਵਿਚਕਾਰ ਬਹਿਸ ਜਾਰੀ ਹੈ।
ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ (Banwari Lal Purohit) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant maan) ਨੂੰ ਇੱਕ ਚਿੱਠੀ ਲਿਖੀ ਗਈ ਸੀ, ਜਿਸ ਵਿੱਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦੇ ਫੈਸਲੇ ਸਣੇ 4 ਨੁਕਤਿਆਂ 'ਤੇ ਸਵਾਲ ਚੁੱਕੇ ਗਏ ਸੀ।
ਇਸ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਗਈ ਸੀ। ਇਸ ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਤੁਹਾਡੇ ਵੱਲੋਂ ਦਿੱਤੇ ਗਏ ਪੱਤਰ ਵਿੱਚ ਜਿੰਨੇ ਵੀ ਵਿਸ਼ੇ ਲਿਖੇ ਹੋਏ ਹਨ, ਉਹ ਸਾਰੇ ਸੂਬਾ ਸਰਕਾਰ ਦੇ ਵਿਸ਼ੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿੱਚ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤੀ ਦੇ ਮੁਤਾਬਕ ਉਹ ਅਤੇ ਉਨ੍ਹਾਂ ਦੀ ਸਰਕਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ। ਰਾਜਪਾਲ ਤੋਂ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਭੇਜੇ ਗਏ ਪ੍ਰਿੰਸੀਪਲ ਦੀ ਚੋਣ 'ਤੇ ਸਵਾਲ ਕੀਤੇ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਾਸੀ ਇਹ ਜਾਣਨਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਪਾਲ ਕਿਸ ਆਧਾਰ 'ਤੇ ਚੁਣੇ ਜਾਂਦੇ ਹਨ? ਉਨ੍ਹਾਂ ਕਿਹਾ ਕਿ ਕ੍ਰਿਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਧਾਈ ਜਾਵੇ।
ਇਹ ਵੀ ਪੜ੍ਹੋ: ਖ਼ਾਲਿਸਤਾਨ ਦੇ ਮੁੱਦੇ 'ਤੇ ਗੰਭੀਰਤਾ ਨਾਲ ਰੱਖ ਰਹੇ ਹਾਂ ਨਜ਼ਰ: ਅਮਿਤ ਸ਼ਾਹ
ਦੱਸ ਦਈਏ ਕਿ ਬੀਤੇ ਦਿਨ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਆਪਣੇ ਪੱਤਰ ਵਿੱਚ ਕਈ ਮੁੱਦੇ ਚੁੱਕੇ ਗਏ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਕੁਝ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ।
ਇਸ ਮੁੱਦੇ 'ਤੇ ਰਾਜਪਾਲ ਨੇ ਲਿਖਿਆ ਸੀ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਕਿ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਵਿੱਚ ਕੋਈ ਪਾਰਦਰਸ਼ਤਾ ਨਹੀਂ ਰੱਖੀ ਗਈ ਅਤੇ ਉਨ੍ਹਾਂ ਦੀ ਚੋਣ ਪਸੰਦ ਦੇ ਮੁਤਾਬਕ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ 'ਮਾਨ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ'
(For more news apart from Punjab CM Bhagwant Mann letter to Governor Banwarilal Purohit, stay tuned to Zee PHH)