Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਕੁਝ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਦੌਰਾਨ ਸੀਐਮ ਮਾਨ ਨੇ ਝੋਨੇ ਦੀ ਖਰੀਦ ਸਬੰਧੀ ਸਾਰੇ ਡੀਸੀਜ਼ ਨੂੰ ਸਖ਼ਤ ਹਦਾਇਤਾਂ ਜਾਰੀਆਂ ਕੀਤੀਆਂ ਹਨ। ਹੁਣ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਯਕੀਨੀ ਬਣਾਈ ਜਾਵੇਗੀ।


COMMERCIAL BREAK
SCROLL TO CONTINUE READING

ਇਸ ਦੌਰਾਨ ਸੀਐਮ ਮਾਨ ਨੇ ਮੀਟਿੰਗ ਵਿੱਚ ਪੜ੍ਹਾਅ ਵਾਰ ਝੋਨੇ ਦੀ ਲਵਾਈ ਦਾ ਸੁਝਾਅ ਦਿੱਤੇ ਜਿਸ ਨਾਲ ਮੰਡੀਆਂ 'ਚ ਫ਼ਸਲ ਵੀ ਪੜ੍ਹਾਅ ਵਾਰ ਹੀ ਆਵੇਗੀ। ਇਸ ਨਾਲ ਪ੍ਰਸ਼ਾਸਨ ਨੂੰ ਦਿੱਕਤ ਨਹੀਂ ਆਵੇਗੀ। ਮਾਨ ਨੇ ਸਮੂਹ ਡੀਸੀਜ਼ ਨੂੰ 'ਨਾ ਕਿਸਾਨ ਰਾਤ ਕੱਟੇ, ਨਾ ਉਸਦੀ ਫ਼ਸਲ' ਫਾਰਮੂਲੇ 'ਤੇ ਕੰਮ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ DCs ਨੂੰ ਰੋਜ਼ਾਨਾ 7-8 ਮੰਡੀਆਂ 'ਚ ਜਾ ਕੇ ਖਰੀਦ ਦਾ ਜਾਇਜ਼ਾ ਲੈਣ ਨੂੰ ਕਿਹਾ। ਤਿਉਹਾਰਾਂ ਤੋਂ ਪਹਿਲਾਂ ਫਸਲ ਦੀ ਖਰੀਦ ਮੁਕੰਮਲ ਕਰ ਲਈ ਜਾਵੇਗੀ।


ਇਹ ਵੀ ਪੜ੍ਹੋ: Sanjay Singh Arrest News: ED ਵੱਲੋਂ ਗ੍ਰਿਫ਼ਤਾਰ ਕੀਤੇ ਸੰਜੇ ਸਿੰਘ ਦੇ ਹੱਕ 'ਚ ਅੱਜ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਇਸ ਮੀਟਿੰਗ ਵਿੱਚ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਪਰਾਲੀ ਦੇ ਮੁੱਦੇ 'ਤੇ ਸਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਿਦਾਇਤ ਕੀਤੀ ਹੈ ਤੇ ਆਉਣ ਵਾਲੇ 15 ਦਿਨਾਂ ਵਿੱਚ ਇਸ ਦੀ ਨਿਗਰਾਨੀ ਵੀ ਕੀਤੀ ਜਾਵੇਗੀ।


ਦੱਸ ਦੇਈਏ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਸੂਬੇ ਭਰ ਵਿੱਚ 1804 ਖਰੀਦ ਕੇਂਦਰ ਸਥਾਪਿਤ ਕੀਤੇ ਹਨ। ਸਰਕਾਰ ਨੇ ਫਸਲ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਲਈ ਠੋਸ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਬਾਜ਼ਾਰਾਂ ਵਿੱਚ ਭੀੜ-ਭੜੱਕੇ ਤੋਂ ਬਚਣ ਲਈ 364 ਆਰਜ਼ੀ ਮੰਡੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Manpreet Singh Badal News: ਵਿਜੀਲੈਂਸ ਟੀਮ ਪਹੁੰਚੀ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ, ਕਿਸੇ ਨੇ ਨਹੀਂ ਖੋਲ੍ਹਿਆ ਦਰਵਾਜ਼ਾ


ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ। ਕਿਸਾਨਾਂ ਦਾ ਹਰ ਅਨਾਜ ਖਰੀਦਿਆ ਜਾਵੇਗਾ। ਇਸ ਸਾਲ 184.45 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਗਿਆ ਹੈ। ਹਾਲਾਂਕਿ ਸੂਬਾ ਸਰਕਾਰ ਨੇ ਕੁੱਲ 191 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦੇ ਪ੍ਰਬੰਧ ਕੀਤੇ ਹਨ। ਆਰਬੀਆਈ ਵੱਲੋਂ ਸੀਸੀਐਲ ਦੇ ਰੂਪ ਵਿੱਚ 37,625.68 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇਗਾ।