Mohalla Clinic News: ਪੰਜਾਬੀਆਂ ਨੂੰ ਮਿਲੀ 76 ਮੁਹੱਲਾ ਕਲੀਨਿਕਾਂ ਦੀ ਸੌਗਾਤ, `ਆਮ ਆਦਮੀ ਕਲੀਨਿਕ` ਦੀਆਂ ਵੇਖੋ ਤਸਵੀਰਾਂ
Punjab Mohalla Clinic News: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ (Aam Aadmi Clinic) ਸਫ਼ਲਤਾਪੂਰਵਕ ਚੱਲ ਰਹੇ ਹਨ।
Punjab Mohalla Clinic News: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਖੋਲ੍ਹੇ ਗਏ ਹਨ। ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਤੋਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਦੱਸ ਦਈਏ ਕਿ ਪੰਜਾਬ ਵਿੱਚ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮੱਰਪਿਤ ਕੀਤਾ ਹਨ ਜਿਸ ਨਾਲ ਇਹ ਗਿਣਤੀ 659 ਹੋ ਗਈ ਹੈ।
ਦਰਅਸਲ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ (Aam Aadmi Clinic) ਸਫ਼ਲਤਾਪੂਰਵਕ ਚੱਲ ਰਹੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ 403 ਪਿੰਡਾਂ ਅਤੇ 180 ਸ਼ਹਿਰਾਂ ਵਿੱਚ 583 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਹੁਣ ਤੱਕ 44 ਲੱਖ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਚੁੱਕੇ ਹਨ, ਜਦਕਿ 20 ਲੱਖ ਤੋਂ ਵੱਧ ਲੋਕ ਮੁਫਤ ਮੈਡੀਕਲ ਟੈਸਟ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ 'ਤੇ 38 ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕਲੀਨਿਕਾਂ ਤੋਂ 30 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਦਿੱਤੀਆਂ ਗਈਆਂ ਹਨ।
ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਮ ਆਦਮੀ ਕਲੀਨਿਕ' ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹੈ। ਉਹਨਾਂ ਨੇ ਕਿਹਾ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਜੋ ਇਲਾਜ ਦੇ ਖਰਚੇ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਸਨ।
ਮੁੱਖ ਮੰਤਰੀ ਦਾ ਟਵੀਟ (Punjab Mohalla Clinic)
ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ, "ਸਿਹਤ ਕ੍ਰਾਂਤੀ ਵੱਲ ਵਧਦਾ ਪੰਜਾਬ...ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਅਸੀਂ ਪੰਜਾਬ 'ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸੀ ਜਿਸਦਾ ਅੰਕੜਾ ਸਾਲ 'ਚ ਹੀ 583 'ਤੇ ਪਹੁੰਚ ਗਿਆ ਜਿਸਦਾ ਫਾਇਦਾ ਹੁਣ ਤੱਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ।"
ਇਹ ਵੀ ਪੜ੍ਹੋ: Mohalla Clinics News: ਪੰਜਾਬ ਵਿੱਚ ਖੁੱਲ੍ਹਣਗੇ 76 ਨਵੇਂ ਮੁਹੱਲਾ ਕਲੀਨਿਕ, 14 ਅਗਸਤ ਨੂੰ CM ਮਾਨ ਕਰਨਗੇ ਉਦਘਾਟਨ
ਉਹਨਾਂ ਨੇ ਅੱਗੇ ਕਿਹਾ ਹੈ ਕਿ ਹੁਣ ਅਸੀਂ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸਮੱਰਪਿਤ ਕਰ ਰਹੇ ਹਾਂ ਜਿਸ ਨਾਲ ਇਹ ਗਿਣਤੀ 659 ਹੋ ਜਾਵੇਗੀ। ਇਹ ਕਲੀਨਿਕ ਉਹਨਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਨੇ ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸੀ, ਸਾਡਾ ਖੁਆਬ, ਸਿਹਤਮੰਦ ਪੰਜਾਬ।
ਇਹ ਵੀ ਪੜ੍ਹੋ: Punjab News: ਸਿਹਤ ਮੰਤਰੀ ਦਾ ਦਾਅਵਾ- ਮੁਹੱਲਾ ਕਲੀਨਿਕਾਂ ਨਾਲ 44 ਲੱਖ ਲੋਕਾਂ ਨੂੰ ਮਿਲੀਆਂ ਸਿਹਤ ਸਹੂਲਤਾਂ
ਇਸ ਦੇ ਨਾਲ ਹੀ ਐਮਰਜੈਂਸੀ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਨਵੀਂ ਯੋਜਨਾ ਤਹਿਤ 550 ਹਾਊਸ ਸਰਜਨ 24 ਘੰਟੇ ਡਿਊਟੀ 'ਤੇ ਰਹਿਣਗੇ। ਸਰਕਾਰ ਨੇ ਇਨ੍ਹਾਂ ਸਾਰਿਆਂ ਦੀ ਤਨਖਾਹ 30 ਤੋਂ ਵਧਾ ਕੇ 70 ਹਜ਼ਾਰ ਰੁਪਏ ਕਰ ਦਿੱਤੀ ਹੈ। ਇਸ ਦਾ ਅਸਰ ਇਹ ਹੋਇਆ ਕਿ ਹੜ੍ਹ ਦੌਰਾਨ 300 ਡਾਕਟਰਾਂ ਨੇ ਬਿਹਤਰ ਸੇਵਾਵਾਂ ਦਿੱਤੀਆਂ ਹਨ। ਰਾਜ ਵਿੱਚ 40 ਜ਼ਿਲ੍ਹਾ ਪੱਧਰੀ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ 19 ਜ਼ਿਲ੍ਹਾ ਪੱਧਰੀ, ਛੇ ਸਬ-ਡਵੀਜ਼ਨ ਅਤੇ 15 ਕਮਿਊਨਿਟੀ ਹਸਪਤਾਲ ਸ਼ਾਮਲ ਹਨ।