CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਦੀ ਮਾਤਾ ਦੇ ਦਿਹਾਂਤ `ਤੇ ਪ੍ਰਗਟਾਇਆ ਦੁੱਖ
PM Modi Mother Heeraben Death news: 100 ਸਾਲ ਦੀ ਉਮਰ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪੀਐਮ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
PM Modi Mother Death news: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਹੀਰਾਬੇਨ 100 ਸਾਲ ਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਬੁੱਧਵਾਰ ਨੂੰ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਚਲਾਣਾ ਜ਼ਿੰਦਗੀ ਦਾ ਸਭ ਤੋਂ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ... ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੇ ਨਾਲ ਹੀ ਕਈ ਰਾਜਨੇਤਾਵਾਂ ਨੇ ਪੀਐਮ ਮੋਦੀ ਦੀ ਮਾਂ ਦੇ ਦੇਹਾਂਤ (PM Modi Mother Death) 'ਤੇ ਸੋਗ ਪ੍ਰਗਟ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ...
ਇਹ ਵੀ ਪੜ੍ਹੋ; PM ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਪੀਐਮ ਮੋਦੀ ਆਪਣੀ ਮਾਂ ਦੇ ਬਹੁਤ (Heeraben Modi) ਕਰੀਬ ਸਨ। ਜਦੋਂ ਉਹ ਪਹਿਲੀ ਵਾਰ ਪੀਐਮ ਬਣੇ ਸਨ ਤਾਂ ਉਨ੍ਹਾਂ ਨੇ ਮਾਂ ਦਾ ਆਸ਼ੀਰਵਾਦ ਲੈ ਕੇ ਇਹ ਅਹੁਦਾ ਸੰਭਾਲਿਆ ਸੀ। ਉਹ ਕੋਈ ਵੀ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਮਾਂ ਦਾ ਆਸ਼ੀਰਵਾਦ ਲੈਂਦਾ ਸੀ। ਉਹਨਾਂ (PM Modi) ਦੀ ਮਾਂ (Heeraben Modi) ਉਸ ਨੂੰ ਕੁਝ ਪੈਸੇ ਵੀ ਦਿੰਦੀ ਸੀ, ਜਿਸ ਨੂੰ ਉਹ ਵਰਦਾਨ ਵਜੋਂ ਰੱਖਦੇ ਸੀ। ਉਹ ਜਦੋਂ ਵੀ ਵਿਹਲੇ ਹੁੰਦੇ ਤਾਂ ਆਪਣੀ ਮਾਂ ਨਾਲ ਸਮਾਂ ਬਿਤਾਉਂਦੇ ਸਨ।