Delhi Services Bill: ਦਿੱਲੀ ਸੇਵਾ ਬਿੱਲ ਪਾਸ ਹੋਣ ਮਗਰੋਂ CM ਭਗਵੰਤ ਮਾਨ ਦਾ ਬਿਆਨ, ਕਿਹਾ `ਲੋਕਤੰਤਰ ਨੂੰ ਬਚਾਉਣ ਲਈ...`
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ 8 ਅਗਸਤ ਨੂੰ ਦਿੱਲੀ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
Punjab CM Bhagwant Mann on Delhi Services Bill news: ਬੀਤੇ ਦਿਨੀਂ ਰਾਜ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਭਾਸ਼ਣ ਤੋਂ ਬਾਅਦ ਦਿੱਲੀ ਸੇਵਾ ਬਿੱਲ 131 ਵੋਟਾਂ ਨਾਲ ਪਾਸ ਕੀਤਾ ਗਿਆ। ਰਾਜ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਨਾਲ INDIA ਗਠਜੋੜ ਦੀਆਂ ਹੋਰ ਪਾਰਟੀਆਂ ਵੱਲੋਂ ਇਸ ਬਿਲ ਦਾ ਵਿਰੋਧ ਕੀਤਾ ਗਿਆ ਪਰ ਫਿਰ ਵੀ ਇਹ 131 ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਬਿਲ ਦੇ ਪਾਸ ਹੋਣ 'ਤੇ ਪ੍ਰਤੀਕ੍ਰਿਆ ਦਿੱਤੀ ਗਈ ਹੈ।
ਪੰਜਾਬ CM ਭਗਵੰਤ ਮਾਨ ਨੇ ਟਵਿੱਟਰ 'ਤੇ ਦਿੱਲੀ ਦੇ ਮੁੱਖ ਮੰਤੀ ਅਰਵਿੰਦ ਕੇਜਰੀਵਾਲ ਦੀ ਵੀਡੀਓ ਸਾਂਝਾ ਕਰਦਿਆਂ ਕੈਪਸ਼ਨ ਵਿੱਚ ਲਿਖਿਆ ਕਿ "ਲੋਕਤੰਤਰ ਨੂੰ ਬਚਾਉਣ ਲਈ 140 ਕਰੋੜ ਦੇਸ਼ ਭਗਤਾਂ ਨੂੰ ਅੱਗੇ ਆਉਣਾ ਪਵੇਗਾ..ਅਰਵਿੰਦ ਕੇਜਰੀਵਾਲ ਜੀ, ਮੈਂ ਤੁਹਾਡੀ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ..ਇਨਕਲਾਬ ਜ਼ਿੰਦਾਬਾਦ..."
ਦੱਸਣਯੋਗ ਹੈ ਕਿ CM ਭਗਵੰਤ ਮਾਨ ਅੱਜ ਯਾਨੀ 8 ਅਗਸਤ ਨੂੰ ਦਿੱਲੀ ਜਾਣਗੇ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਰਾਜ ਸਭਾ ਵਿੱਚ ਦਿੱਲੀ ਸੇਵਾ ਬਿਲ ਦੇ ਹੱਕ ਵਿੱਚ 131 ਵੋਟਾਂ ਪਾਈਆਂ ਸਨ ਜਦਕਿ ਇਸਦੇ ਵਿਰੋਧ ਵਿੱਚ 102 ਵੋਟਾਂ ਪਾਈਆਂ। ਇਸ ਦੌਰਾਨ ਆਮ ਆਦਮ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਵੱਲੋਂ ਕਿਹਾ ਗਿਆ ਕਿ ਉਹ ਇਸ ਬਿਲ ਦੇ ਖਿਲਾਫ ਹੁਣ ਨਿਆਂਪਾਲਿਕਾ ਵਿੱਚ ਲੜਨਗੇ।
ਉਨ੍ਹਾਂ ਕਿਹਾ ਕਿ ਇਹ ਮੁੱਦਾ 3 ਵਾਰ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਲਿਆਂਦਾ ਗਿਆ ਹੈ ਅਤੇ 2018 ਤੇ 2023 ਵਿੱਚ ਸੰਵਿਧਾਨਕ ਬੈਂਚ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਫੈਸਲਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਵੀ ਸੰਵਿਧਾਨਕ ਬੈਂਚ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਦੇਵੇਗੀ।
ਇਹ ਵੀ ਪੜ੍ਹੋ: What is Delhi Services Bill? ਕੀ ਹੈ ਦਿੱਲੀ ਸੇਵਾ ਬਿੱਲ ਤੇ ਕੀ ਹੋਵੇਗਾ ਇਸਦਾ ਭਾਰਤ ਦੀ ਰਾਜਧਾਨੀ 'ਤੇ ਪ੍ਰਭਾਵ?
(For more news apart from Punjab CM Bhagwant Mann on Delhi Services Bill news, stay tuned to Zee PHH)