ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਬਹੁਤ ਡੂੰਘਾ ਅਤੇ ਵੱਡਾ ਹੈ ਅਤੇ ਇਸ ਨੂੰ ਸਮਝਣ ਅਤੇ ਸੰਭਾਲਣ ਦੀ ਲੋੜ ਹੈ।
Trending Photos
Punjab CM Bhagwant Mann on Punjabi month: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰੋਤਸਾਹਿਤ ਕਰਨ ਅਤੇ ਉਸ ਦਾ ਸਤਿਕਾਰ ਕਰਨ ਲਈ ਪੰਜਾਬੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਗਈ ਹੈ। ਅੱਜ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਪੰਜਾਬੀ ਮਾਂ ਬੋਲੀ' ਸਮਾਗਮ ਵਿੱਚ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਉੱਥੇ ਮੌਜੂਦ ਲੋਕਾਂ ਨੂੰ ਕਵਿਤਾਵਾਂ ਵੀ ਸੁਣਾਈਆਂ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਂ ਬੋਲੀ ਪੰਜਾਬੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਇਹ ਪੰਜਾਬੀ ਮਹੀਨਾ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਉੱਚਾ ਚੁੱਕਣ ਲਈ ਸਾਨੂੰ ਸਾਰਿਆਂ ਨੂੰ ਇੱਕਜੁਟ ਹੋਣਾ ਪਵੇਗਾ ਕਿਓਂਕਿ ਉਹ ਇਕੱਲੇ ਕਿਸੇ ਇੱਕ ਨਾਲ ਨਹੀਂ ਹੋ ਸਕਦਾ। ਭਗਵੰਤ ਮਾਨ ਨੇ ਹੋਰ ਕਿਹਾ ਕਿ ਉਹ ਸਖ਼ਤੀ ਕਰਕੇ ਪੰਜਾਬੀ ਮਾਂ ਬੋਲੀ ਦੀ ਸ਼ਾਨ ਬਹਾਲ ਨਹੀਂ ਕਰਨਾ ਚਾਹੁੰਦੇ ਹਨ ਕਿਉਂਕਿ ਇਹ ਸਾਰਿਆਂ ਦਾ ਆਪਣਾ ਫ਼ਰਜ਼ ਹੈ ਕਿ ਉਹ ਆਪਣੀ ਮਾਂ ਬੋਲੀ ਨੂੰ ਸਨਮਾਨ ਦੇਣ।
ਇਸ ਤੋਂ ਬਾਅਦ ਪੰਜਾਬੀ ਭਾਸ਼ਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ 21 ਫਰਵਰੀ ਨੂੰ ਪੰਜਾਬੀ ਮਹੀਨਾ ਮਨਾਉਂਦੇ ਹੋਏ ਸਮੁੱਚੇ ਪੰਜਾਬ ਵਿੱਚ ਹਰ ਅਦਾਰੇ, ਦੁਕਾਨਾਂ ਅਤੇ ਹੋਰ ਵੀ ਥਾਵਾਂ 'ਤੇ ਆਪਣੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੱਤੀ ਜਾਵੇ।
ਹੋਰ ਪੜ੍ਹੋ: ਜਹਾਜ਼ ਅਤੇ ਟਰੱਕ ਵਿਚਾਲੇ ਹੋਈ ਟੱਕਰ ਤੋਂ ਬਾਅਦ ਸਕਿੰਟਾਂ 'ਚ ਲੱਗੀ ਭਿਆਨਕ ਅੱਗ, 102 ਯਾਤਰੀ ਸਨ ਸਵਾਰ
ਉਨ੍ਹਾਂ ਕਿਹਾ ਕਿ 21 ਫਰਵਰੀ ਨੂੰ ਕੌਮਾਂਤਰੀ ਭਾਸ਼ਾ ਦਿਵਸ 'ਤੇ ਪੰਜਾਬੀ ਸਭ ਤੋਂ ਉਪਰ ਹੋਣੀ ਚਾਹੀਦੀ ਹੈ ਪਰ ਇੱਥੇ ਦੂਜੀਆਂ ਭਾਸ਼ਾਵਾਂ ਨੂੰ ਸਨਮਾਨ ਦਿੰਦਿਆਂ ਦੂਜੀ ਥਾਂ ਉਪਰ ਲਿਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ 21 ਫਰਵਰੀ ਤੋਂ ਬਾਅਦ ਉਹ ਇਸ ਸਬੰਧੀ ਸਖ਼ਤੀ ਵੀ ਵਰਨਤਣਗੇ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਇੱਕ ਗੱਲ 'ਤੇ ਜ਼ੋਰ ਲਾਇਆ ਤੇ ਕਿਹਾ ਕਿ ਪੰਜਾਬੀ ਸਭਿਆਚਾਰ ਬਹੁਤ ਡੂੰਘਾ ਅਤੇ ਵੱਡਾ ਹੈ ਅਤੇ ਇਸ ਨੂੰ ਸਮਝਣ ਅਤੇ ਸੰਭਾਲਣ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬੀ ਭਾਸ਼ਾ ਨਹੀਂ ਸਰਕਾਰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਅਦਾਰਿਆਂ ਦੇ ਸਾਈਨ ਬੋਰਡ 21 ਫਰਵਰੀ ਤੱਕ ਪੰਜਾਬੀ ਵਿੱਚ ਲਿਖੇ ਜਾਣ।
ਹੋਰ ਪੜ੍ਹੋ: ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ- ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ