CM Bhagwant Mann Press Conference News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰ ਪੰਜਾਬ ਦੀ ਵਿੱਤੀ ਹਾਲਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਹਾਲਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਵਿੱਤੀ ਹਾਲਤ ਖਰਾਬ ਹੈ ਅਤੇ ਫਿਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ। ਲੋਕਾਂ ਨੂੰ ਸਹੂਲਤ ਦਿੱਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਇਸ ਪ੍ਰੈੱਸ ਕਾਨਫਰੰਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਸਾਰੇ ਲੋਕਾਂ ਨੂੰ ਸਪੱਸ਼ਟ ਹੋ ਜਾਵੇਗਾ ਕਿ ਸਾਡੀ ਸਰਕਾਰ ਆਪਣੇ ਵਾਅਦੇ ਕਿਵੇਂ ਪੂਰੇ ਕਰਦੀ ਹੈ। ਸੀਐਮ ਮਾਨ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਤਰੀਕੇ ਨਾਲ ਚੱਲਦੀ ਹੁੰਦੀ ਤਾਂ ਹਾਲਾਤ ਪਹਿਲਾਂ ਵਾਂਗ ਹੀ ਹੁੰਦੇ ਪਰ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਸ ਸਰਕਾਰ ਨੇ ਆਪਣੀਆਂ ਨੀਤੀਆਂ ਰਾਹੀਂ ਹਰ ਖੇਤਰ ਵਿੱਚ ਮਾਲੀਆ ਇਕੱਠਾ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ ਮਾਲੀਆ ਉਗਰਾਹੀ ਵਧਾਉਣ ਲਈ ਕੰਮ ਨਹੀਂ ਕੀਤਾ।


ਇਹ ਵੀ ਪੜ੍ਹੋ: DGP ਪੰਜਾਬ ਨੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ, ਜਾਣੋ ਕਿਉਂ
 


ਇਸ ਤੋਂ ਬਾਅਦ ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab government) ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ 20 ਹਜ਼ਾਰ 200 ਕਰੋੜ ਰੁਪਏ ਦੇ ਸਮੁੱਚੇ ਬਕਾਏ ਨੂੰ ਕਲੀਅਰ ਕਰ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਪੀਐਸਪੀਸੀਐਲ ਦੇ ਸੀਐਮਡੀ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। PSPCL 2022-23 ਲਈ ਸਰਕਾਰੀ ਸਬਸਿਡੀ ਲਈ 20,200 ਕਰੋੜ ਰੁਪਏ ਬਕਾਇਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ (PSPCL) ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਸਬਸਿਡੀ ਦਾ ਪੂਰਾ ਭੁਗਤਾਨ ਕੀਤਾ ਹੈ। ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ 9020 ਕਰੋੜ ਰੁਪਏ ਦੇ ਬਕਾਏ ਵਿੱਚੋਂ 1804 ਕਰੋੜ ਰੁਪਏ ਦੀ ਅਦਾਇਗੀ ਵੀ ਪਿਛਲੇ ਵਿੱਤੀ ਸਾਲ ਦੀ 20200 ਕਰੋੜ ਰੁਪਏ ਦੀ ਸਬਸਿਡੀ ਤੋਂ ਇਲਾਵਾ 1804 ਕਰੋੜ ਰੁਪਏ ਦੀਆਂ 4 ਸਾਲਾਂ ਲਈ ਹਰ ਸਾਲ ਅਦਾ ਕੀਤੀ ਗਈ 7216 ਕਰੋੜ ਰੁਪਏ ਦੀਆਂ ਕਿਸ਼ਤਾਂ ਵਿੱਚ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਪੀਐਸਪੀਸੀਐਲ ਦੇ ਸੀਐਮਡੀ ਇੰਜੀ. ਬਲਦੇਵ ਸਿੰਘ ਸਰਾਂ ਨੇ ਵੀ ਕੀਤਾ।



ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇੱਕਲੇ ਪੰਜਾਬ ਦੇ ਬਿਜਲੀ ਵਿਭਾਗ ਵਿੱਚ ਕੁੱਲ 3538 ਨਵੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬਿਜਲੀ ਦਾ ਸੰਕਟ ਨਹੀਂ ਆਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਦੇਣ ਦੀ ਸਕੀਮ ਵੀ ਜਾਰੀ ਰਹੇਗੀ ਅਤੇ ਇਸ ਸਾਲ ਦੀ ਸਬਸਿਡੀ ਦੀ ਰਾਸ਼ੀ ਵੀ ਅਦਾ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੀ.ਐਮ ਨਸ਼ੇ 'ਤੇ ਐਸਆਈਟੀ ਦੀਆਂ ਤਿੰਨ ਰਿਪੋਰਟਾਂ ਬਾਰੇ ਪੁੱਛੇ ਗਏ ਸਵਾਲਾਂ ਨੂੰ ਟਾਲ ਗਏ। ਮਾਨ ਨੇ ਕਿਹਾ ਕਿ ਜਦੋਂ ਵੀ ਰਿਪੋਰਟ ਜਨਤਕ ਹੋਵੇਗੀ ਮੀਡੀਆ ਨੂੰ ਮਿਲ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ ਦੇ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ। ਜੀਐਸਟੀ ਕੁਲੈਕਸ਼ਨ 16.6 ਫੀਸਦੀ ਵਧੀ ਹੈ।