Punjab CM Press Conference: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਨਵੰਬਰ 2024 ਨੂੰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਹਿੰਦੂ ਸਭਾ ਮੰਦਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਬੁਲਾ ਕੇ ਆਪਣਾ ਪੱਖ ਪੇਸ਼ ਕੀਤਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।


COMMERCIAL BREAK
SCROLL TO CONTINUE READING

ਕੈਨੇਡਾ 'ਚ ਪਿਛਲੇ ਸਮੇਂ 'ਚ ਜੋ ਵੀ ਹੋਇਆ ਉਹ ਨਿੰਦਣਯੋਗ-  CM ਭਗਵੰਤ ਮਾਨ
CM ਭਗਵੰਤ ਮਾਨ ਨੇ ਕਿਹਾ- ਕੈਨੇਡਾ 'ਚ ਪਿਛਲੇ ਸਮੇਂ 'ਚ ਜੋ ਵੀ ਹੋਇਆ ਉਹ ਨਿੰਦਣਯੋਗ ਹੈ। ਪੰਜਾਬੀ ਕੈਨੇਡਾ ਨੂੰ ਆਪਣਾ ਦੂਜਾ ਘਰ ਸਮਝਦੇ ਹਨ। ਕੋਈ ਨਹੀਂ ਚਾਹੁੰਦਾ ਕਿ ਇਹ ਹਿੰਸਕ ਘਟਨਾਵਾਂ ਵਾਪਰਨ। ਮੈਂ ਇਸਦੀ ਨਿੰਦਾ ਕਰਦਾ ਹਾਂ। ਮੈਂ ਭਾਰਤ ਸਰਕਾਰ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਮੰਗ ਕਰਦਾ ਹਾਂ। ਜੋ ਵੀ ਕਾਰਵਾਈ ਕਰਨੀ ਪਵੇ, ਉਹ ਜ਼ਰੂਰ ਕਰੋ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਅਸੀਂ ਸਰਬੱਤ ਦਾ ਭਲਾ ਮੰਗਣ ਵਾਲੇ ਲੋਕ ਹਾਂ। ਦੁਨੀਆਂ ਭਰ ਵਿੱਚ ਵਸੇ ਪੰਜਾਬੀ ਸ਼ਾਂਤਮਈ ਹਨ ਅਤੇ ਮਿਹਨਤ ਨਾਲ ਬਾਹਰ ਜਾਂਦੇ ਹਨ।


 ਇਹ ਵੀ ਪੜ੍ਹੋ: Canada Hindu temple: ਕੈਨੇਡਾ 'ਚ ਹਿੰਦੂ ਸ਼ਰਧਾਲੂਆਂ 'ਤੇ ਹਮਲੇ ਦੇ ਮਾਮਲੇ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਬਿਆਨ


ਸੀਐਮ ਮਾਨ ਨੇ ਕਿਹਾ ਕਿ ਜੇਕਰ ਕੁਝ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਤਾਂ ਇਹ ਨਿੰਦਣਯੋਗ ਹੈ। ਇਸ ਤੋਂ ਇਹ ਸਿੱਧ ਨਹੀਂ ਹੁੰਦਾ ਕਿ ਸਾਰੇ ਪੰਜਾਬੀ ਇਸ ਤਰ੍ਹਾਂ ਦੇ ਹੋਣਗੇ। ਮੈਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਦੋਵੇਂ ਭਾਈਚਾਰਿਆਂ ਦੇ ਹਨ, ਮੈਂ ਭਾਰਤ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਉਹ ਕੈਨੇਡਾ ਸਰਕਾਰ ਨਾਲ ਸੰਪਰਕ ਕਰੇ, ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।



ਸਾਡੇ ਦੇਸ਼ ਵਿੱਚ ਹਰ ਦੂਜੇ-ਤੀਜੇ ਘਰ ਦੇ ਲੋਕ ਵਿਦੇਸ਼ਾਂ ਵਿੱਚ ਵੱਸ ਗਏ ਹਨ। ਕੈਨੇਡਾ ਇੱਕ ਦੂਜੇ ਘਰ ਵਾਂਗ ਹੈ। ਉਹ ਇੱਥੇ ਵਿਆਹ ਅਤੇ ਤਿਉਹਾਰ ਮਨਾਉਣ ਆਉਂਦੇ ਹਨ। ਇੱਥੋਂ ਦੇ ਲੋਕਾਂ ਨੂੰ ਰੁਜ਼ਗਾਰ ਵੀ ਮਿਲਦਾ ਹੈ। ਇਸ ਲਈ ਮੈਂ ਕਹਿੰਦਾ ਹਾਂ ਕਿ ਰਿਸ਼ਤੇ ਚੰਗੇ ਰਹਿਣੇ ਚਾਹੀਦੇ ਹਨ ਅਤੇ ਦੋਹਾਂ ਸਰਕਾਰਾਂ ਵਿਚਾਲੇ ਗੱਲਬਾਤ ਵੀ ਹੋਣੀ ਚਾਹੀਦੀ ਹੈ।


ਇੱਕ ਸਵਾਲ ਦਾ ਜਵਾਬ ਦਿੰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਜੇਕਰ ਧਰਮ 'ਤੇ ਕੋਈ ਰਾਜਨੀਤੀ ਕਰਦੇ ਹਨ ਤਾਂ ਇਹ ਗਲਤ ਹੈ। ਖਾਸ ਤੌਰ 'ਤੇ ਉਨ੍ਹਾਂ ਦੇਸ਼ਾਂ ਵਿਚ ਇਸ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਵਾਪਰੀ ਇਸ ਘਟਨਾ ਦੀ ਪੂਰੀ ਦੁਨੀਆ 'ਚ ਨਿੰਦਾ ਹੋ ਰਹੀ ਹੈ।ਭਾਰਤ ਸਰਕਾਰ ਨੇ ਕੈਨੇਡਾ ਵਿਚ ਖਾਲਿਸਤਾਨ ਪੱਖੀ ਜਥੇਬੰਦੀਆਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਅਤੇ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਠਾਇਆ ਗਿਆ ਹੈ। ਇਸ ਵਿਵਾਦ 'ਚ ਪੰਜਾਬ ਦੇ ਹਾਲਾਤ ਅਤੇ ਭਾਰਤੀ ਭਾਈਚਾਰੇ ਦੀ ਸੁਰੱਖਿਆ 'ਤੇ ਕਈ ਵਾਰ ਸਵਾਲ ਚੁੱਕੇ ਗਏ ਹਨ।


ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ 
ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਨਹੀਂ ਚਾਹੁੰਦਾ ਕਿ ਕੈਨੇਡਾ ਵਿੱਚ ਹਿੰਸਾ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ। ਮੈਂ ਇਸ ਦੀ ਨਿੰਦਾ ਕਰਦਾ ਹਾਂ ਅਤੇ ਮੋਦੀ ਸਰਕਾਰ ਨੂੰ ਇਸ 'ਤੇ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।