ਚੰਡੀਗੜ੍ਹ: ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਰੱਦ ਕਰਨ ਬਾਰੇ ਭੇਜੀ ਚਿੱਠੀ ਦੇ ਸਬੰਧ ’ਚ CM ਭਗਵੰਤ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਦਿਆਂ  ਜਾਣੂ ਕਰਵਾਇਆ ਕਿ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਗਈ ਹੈ। 


COMMERCIAL BREAK
SCROLL TO CONTINUE READING


ਮੁੱਖ ਮੰਤਰੀ ਮਾਨ ਨੇ ਆਪਣੇ ਜਵਾਬ ’ਚ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ ਮੰਨੇ-ਪ੍ਰਮੰਨੇ ਵਿਗਿਆਨੀ ਹਨ, ਇਸ ਲਈ ਰਾਜਪਾਲ ਦੇ ਹੁਕਮਾਂ ’ਤੇ ਅਜਿਹੇ ਨਾਮਵਰ ਵਿਅਕਤੀ ਨੂੰ ਹਟਾਏ ਜਾਣ ਪ੍ਰਤੀ ਪੰਜਾਬੀਆਂ ’ਚ ਭਾਰੀ ਗੁੱਸਾ ਹੈ। 



ਮਾਨ ਨੇ ਆਪਣੇ ਪੱਤਰ ’ਚ ਲਿਖਿਆ ਕਿ ਪਹਿਲਾਂ ਤੁਸੀ ਵਿਧਾਨ ਸਭਾ ਦਾ ਇਜਲਾਸ ਬੁਲਾਉਣ ’ਚ ਰੁਕਾਵਟ ਪਾਈ, ਫੇਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀ. ਸੀ. (VC) ਦੀ ਨਿਯੁਕਤੀ ਰੱਦ ਕਰ ਦਿੱਤੀ। ਹੁਣ ਤੁਹਾਡੇ ਵੱਲੋਂ ਪੀ. ਏ. ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 
CM ਮਾਨ ਨੇ ਕਿਹਾ ਕਿ ਮੈਂ ਦਿਨ-ਰਾਤ ਲੋਕਾਂ ਲਈ ਕੰਮ ਕਰ ਰਿਹਾ ਹਾਂ। ਜੇਕਰ ਅਜਿਹੇ ’ਚ ਕੋਈ ਵਿਅਕਤੀ ਸਰਕਾਰ ਦੇ ਕੰਮਾਂ ’ਚ ਰੁਕਾਵਟ ਪੈਦਾ ਕਰਦਾ ਹੈ ਤਾਂ ਲੋਕ ਬਰਦਾਸ਼ਤ ਨਹੀਂ ਕਰਨਗੇ। 



CM ਭਗਵੰਤ ਮਾਨ ਨੇ ਕਿਹਾ ਮੈਂ ਤੁਹਾਡੇ ਨਾਲ ਕਈ ਵਾਰ ਮੁਲਾਕਾਤ ਕੀਤੀ ਹੈ ਅਤੇ ਤੁਸੀਂ ਵਧੀਆ ਇਨਸਾਨ ਹੋ। ਸੋ, ਤੁਸੀਂ ਅਜਿਹਾ ਕੰਮ ਨਹੀਂ ਕਰ ਸਕਦੇ। ਤੁਹਾਨੂੰ ਇਹ ਸਾਰੇ ਗਲਤ ਕੰਮ ਕਰਨ ਲਈ ਕੌਣ ਕਹਿ ਰਿਹਾ ਹੈ? ਉਹ ਪਿੱਠ ਪਿੱਛੇ ਰਹਿੰਦੇ ਹਨ ਤੇ ਬਦਨਾਮ ਤੁਸੀਂ ਹੁੰਦੇ ਹੋ। 



ਆਖ਼ਰ ’ਚ ਉਨ੍ਹਾਂ ਰਾਜਪਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਕ੍ਰਿਪਾ ਕਰਕੇ ਅਜਿਹੇ ਲੋਕਾਂ ਦੀ ਗੱਲ ਨਾ ਸੁਣੋ। ਇਹ ਲੋਕ ਜੋ ਤੁਹਾਡੇ ਤੋਂ ਗਲਤ ਕੰਮ ਕਰਵਾ ਰਹੇ ਹਨ, ਸਪੱਸ਼ਟ ਹੈ ਕਿ ਇਹ ਪੰਜਾਬ ਦਾ ਭਲਾ ਨਹੀਂ ਚਾਹੁੰਦੇ। ਸੋ, ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਆਪਣਾ ਕੰਮ ਕਰਨ ਦਿਓ।