AAP road show AT Delhi: ਪੰਜਾਬ ਹੀ ਨਹੀਂ ਦੇਸ਼ ਭਰ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਡ ਸ਼ੋਅ ਕੀਤੇ ਦਾ ਰਹੇ ਹਨ। ਇਸ ਦੌਰਾਨ ਰੋਜ਼ਾਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਲਈ ਰੋਡ ਸ਼ੋਅ ਕਰਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ CM ਭਗਵੰਤ ਮਾਨ ਦਿੱਲੀ ਵਿੱਚ ਪ੍ਰਚਾਰ ਕਰਨਗੇ। 


COMMERCIAL BREAK
SCROLL TO CONTINUE READING

ਇਹ ਚੋਣ ਪ੍ਰਚਾਰ ਪੂਰਬੀ ਦਿੱਲੀ ਅਤੇ ਦੱਖਣੀ ਦਿੱਲੀ ਵਿੱਚ ਰੋਡ ਸ਼ੋਅ ਕਰਨਗੇ। ਸਭ ਤੋਂ ਅਹਿਮ ਗੱਲ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਰਹਿਣਗੇ । ਸੀਐਮ ਭਗਵੰਤ ਮਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ। ਭਗਵੰਤ ਮਾਨ ਲੋਕਾਂ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੁਲਦੀਪ ਕੁਮਾਰ ਅਤੇ ਦੱਖਣੀ ਦਿੱਲੀ ਲੋਕ ਸਭਾ ਹਲਕੇ ਤੋਂ ਸਹਿਰਾਮ ਪਹਿਲਵਾਨ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ।


ਇਹ ਵੀ ਪੜ੍ਹੋ:  Arvind Kejriwal: ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜਮਾਨਤ ਦਿੱਤੀ

ਇਸ ਦੇ ਲਈ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ 'ਚ ਰੋਡ ਸ਼ੋਅ ਕੀਤਾ ਸੀ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।


ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਕੇਜਰੀਵਾਲ ਦੇ ਚੋਣ ਪ੍ਰਚਾਰ ਨੂੰ ਲੈ ਕੇ ਕੋਈ ਰੋਕ ਨਹੀਂ ਹੈ। ਹਾਲਾਂਕਿ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਬੈਂਚ ਨੇ ਕਿਹਾ ਕਿ ਅਸੀਂ ਚੋਣਾਂ ਤੋਂ 48 ਘੰਟੇ ਪਹਿਲਾਂ ਕੇਜਰੀਵਾਲ ਨੂੰ ਕਾਫੀ ਸਮਾਂ ਦੇ ਰਹੇ ਹਾਂ।