Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ 'ਤੇ ਹਨ। ਦਰਅਸਲ ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। ਇਹ ਰੈਲੀ ਕਰੀਬ 1 ਵਜੇ ਤੋਂ ਬਾਅਦ ਉਹ ਸੰਗਰੂਰ ਦੇ ਪਿੰਡ ਚੀਮਾ ਵਿਖੇ ਪਹੁੰਚਣਗੇ। ਜਿੱਥੇ ਉਹ ਸੰਗਰੂਰ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਆਪਣੇ ਵਿਰੋਧੀਆਂ 'ਤੇ ਨਿਸ਼ਾਨਾ ਸਾਧਣਗੇ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰੋਜੈਕਟ ਸੰਗਰੂਰ ਦੇ ਲੋਕਾਂ ਲਈ ਹੈ। ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰੋਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।


ਇਹ ਵੀ ਪੜ੍ਹੋ: Apples Benefits: ਰੋਜ਼ਾਨਾ ਇੱਕ ਸੇਬ ਦਾ ਸੇਵਨ ਕਰਨ ਨਾਲ ਮਿਲਣਗੇ ਇਹ ਹੈਰਾਨੀਜਨਕ ਫਾਇਦੇ, ਕੀ ਤੁਸੀਂ ਜਾਣਦੇ ਹੋ? ਇੱਥੇ ਸੂਚੀ ਪੜ੍ਹੋ


ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜਕੱਲ ਸੰਗਰੂਰ 'ਚ ਜ਼ਿਆਦਾ ਸਮਾਂ ਬਤੀਤ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਵੀ ਸੰਗਰੂਰ ਵਿੱਚ ਸਨ। ਇਸ ਦੌਰਾਨ ਉਨ੍ਹਾਂ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਨਹੀਂ ਸਾਧਿਆ। ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਸੁਨੇਹਾ ਦੇ ਕੇ ਹੀ ਛੱਡਿਆ।


ਇਹ ਵੀ ਪੜ੍ਹੋ: Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਹੋਈ ਰਿਕਾਰਡ ਕਮਾਈ