SGPC Election Latest News in Punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।


COMMERCIAL BREAK
SCROLL TO CONTINUE READING

ਟਵਿੱਟਰ 'ਤੇ (ਜੋ ਹੁਣ X ਹੈ) ਉਤੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ.." 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਤੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਗੁਰਦੁਆਰਾ ਚੋਣਾਂ ਲਈ ਕਮਿਸ਼ਨਰ ਨਿਯੁਕਤ ਕੀਤਾ ਹੈ।


ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਜੀ, ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਪਹਿਲਾਂ ਹੀ 25.5 2023 ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਸ ਤੋਂ ਬਾਅਦ ਆਪ ਜੀ ਦਾ ਵੱਖਰਾ ਐਲਾਨਨਾਮਾ ਚੋਣ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਹੈ। ਸੋ ਇਸ ਗੱਲ ਤੋਂ ਗੁਰੇਜ਼ ਕਰੋ। ਚੋਣ ਕਮਿਸ਼ਨ ਆਪਣੇ ਕੰਮ ਵਿੱਚ ਸਮਰੱਥ ਹੈ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ।


ਇਹ ਵੀ ਪੜ੍ਹੋ: Punjab Lottery News: ਨਵਾਂਸ਼ਹਿਰ ਦੇ ਨੌਜਵਾਨ ਦੀ ਲੱਗੀ 10 ਲੱਖ ਰੁਪਏ ਦੀ ਲਾਟਰੀ