ਹੜਤਾਲ `ਤੇ ਗਏ PCS ਅਫ਼ਸਰਾਂ `ਤੇ ਪੰਜਾਬ ਸਰਕਾਰ ਸਖ਼ਤ, ਦੋ ਵਜੇ ਤੱਕ ਦਾ ਦਿੱਤਾ ਅਲਟੀਮੇਟਮ
CM Bhagwant Mann strict action on officers: ਇੱਕ ਅਧਿਕਾਰਤ ਪੱਤਰ ਵਿੱਚ ਉਨ੍ਹਾਂ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਦਿੱਤੇ ਗਏ ਸਮੇਂ ਦੌਰਾਨ ਅਧਿਕਾਰੀ ਆਪਣੀ ਡਿਊਟੀ ਵਿੱਚ ਸ਼ਾਮਲ ਨਹੀਂ ਹੋਏ ਤਾਂ ਐਕਸ਼ਨ ਲਿਆ ਜਾਵੇਗਾ।
CM Bhagwant Mann strict action on officers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਹੜਤਾਲ 'ਤੇ ਬੈਠੇ ਸੂਬਾ ਸਰਕਾਰ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬੁੱਧਵਾਰ ਦੁਪਹਿਰ 2 ਵਜੇ ਤੱਕ ਆਪੋ-ਆਪਣੀ ਡਿਊਟੀ 'ਤੇ ਆਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਸ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ (CM Mann strict action on PCS officers) ਜੇਕਰ ਅਧਿਕਾਰੀ 2 ਵਜੇ ਤੱਕ ਦਫ਼ਤਰਾਂ ਵਿਚ ਨਹੀਂ ਪਹੁੰਚੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਫਿਰ ਵਿਵਾਦਾਂ 'ਚ ਏਅਰ ਇੰਡੀਆ, ਫਲਾਈਟ 'ਚ ਪਰੋਸੇ ਗਏ ਖਾਣੇ 'ਚ ਮਿਲੇ ਪੱਥਰ ਦੇ ਟੁਕੜੇ!
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, " ਭ੍ਵਿਸ਼ਟਾਚਾਰ ਦੇ ਮਾਮਲੇ 'ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.."
ਮੁੱਖ ਸਕੱਤਰ ਵੀ.ਕੇ. ਜੰਜੂਆ ਵੱਲੋਂ ਦਿੱਤੇ ਇੱਕ ਅਧਿਕਾਰਤ ਪੱਤਰ ਵਿੱਚ ਉਨ੍ਹਾਂ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਸਖ਼ਤ ਹਿਦਾਇਤ ਦਿੱਤੀ ਹੈ ਕਿ ਦਿੱਤੇ ਗਏ ਸਮੇਂ ਵਿੱਚ ਜੇਕਰ ਕੋਈ ਵੀ ਮੁਲਜ਼ਮ ਆਪਣੀ ਡਿਊਟੀ ਵਿੱਚ ਸ਼ਾਮਲ ਨਹੀਂ ਹੁੰਦਾ ਤਾਂ ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਧਿਕਾਰੀ/ਕਰਮਚਾਰੀ (PCS officers) ਦਬਾਅ ਪਾ ਕੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਇਹ ਕਾਰਵਾਈ “ਬਲੈਕਮੇਲਿੰਗ" ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ (CM Mann strict action on PCS officers) ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ਿੰਮੇਵਾਰ ਸਰਕਾਰ ਵੱਲੋਂ ਹੜਤਾਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਵਿਜੀਲੈਂਸ ਨੇ ਪੰਜਾਬ ਦੇ ਲੁਧਿਆਣਾ ਵਿੱਚ ਆਰਟੀਏ ਵਜੋਂ ਤਾਇਨਾਤ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਕਿਹਾ ਜਾ ਰਿਹਾ ਹੈ ਕਿ ਆਰਟੀਏ ਪ੍ਰਾਈਵੇਟ ਲੋਕਾਂ ਰਾਹੀਂ ਚਲਾਨ ਨਾ ਕੱਟਣ ਲਈ ਟਰਾਂਸਪੋਰਟਰਾਂ ਤੋਂ ਮਹੀਨਾਵਾਰ ਵਸੂਲੀ ਕਰਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਜਿਹੀ ਕਿਸੇ ਸ਼ਿਕਾਇਤ ਦੇ ਆਧਾਰ ’ਤੇ ਕਿਸੇ ਅਧਿਕਾਰੀ PCS officers) ਖ਼ਿਲਾਫ਼ ਕਾਰਵਾਈ ਨਹੀਂ ਕਰ ਸਕਦੀ ਜਿਸ ਤੋਂ ਬਾਅਦ ਸਾਰੇ ਪੀਸੀਐਸ ਅਧਿਕਾਰੀਆਂ (PCS officers) ਨੇ ਹੜਤਾਲ ਦਾ ਐਲਾਨ ਕਰ ਦਿੱਤਾ ਸੀ।