ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਸਾਧਿਆ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ `ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ`
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ, ‘ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
Punjab CM Bhagwant Mann targets Amritpal Singh on Ajnala violence news: ਅਜਨਾਲਾ ਕਾਂਡ ਤੋਂ ਬਾਅਦ ਪੰਜਾਬ 'ਚ ਸਿਆਸਤ ਪੱਖੀ ਹੋਈ ਨਜ਼ਰ ਆ ਰਹੀ ਹੈ। ਜਿੱਥੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ, ਉੱਥੇ ਸਰਕਾਰ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਕਾਬੂ ਹੇਠ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ‘ਵਾਰਿਸ ਪੰਜਾਬ ਦੇ’ ਦੇ ਮੁੱਖੀ ਅੰਮ੍ਰਿਤਪਾਲ ਸਿੰਘ 'ਤੇ ਨਿਸ਼ਾਨਾ ਸਾਧਿਆ ਗਿਆ।
ਅਜਨਾਲਾ ਕਾਂਡ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਹੋਣ ਤੋਂ ਬਚਾਅ ਕੀਤਾ ਗਿਆ ਅਤੇ ਇਸ ਕਰਕੇ ਉਨ੍ਹਾਂ ਦੇ ਸੱਟਾਂ ਵੱਜੀਆਂ।
ਇਸ ਦੌਰਾਨ ਉਨ੍ਹਾਂ ਪੰਜਾਬ ਪੁਲਿਸ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆੜ ਵਿੱਚ ਥਾਣੇ 'ਤੇ ਹਮਲਾ ਕੀਤਾ ਗਿਆ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਕੱਲ੍ਹ ਕੋਈ ਹੋਰ ਵੀ ਪ੍ਰਦਰਸ਼ਨ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਜਾ ਸਕਦਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"
ਉਨ੍ਹਾਂ ਖਾਲਿਸਤਾਨ ਦੇ ਨਾਅਰੇ ਲਗਾਉਣ ਨੂੰ ਲੈ ਕੇ ਕਿਹਾ ਕਿ "ਕੁਝ ਲੋਕ ਹਨ, ਜਿੰਨਾਂ ਨੂੰ ਪੰਜਾਬ ਨਹੀਂ ਮੰਨਿਆ ਜਾ ਸਕਦਾ ਅਤੇ ਇਨ੍ਹਾਂ ਲੋਕਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਫੰਡਿੰਗ ਹੋ ਰਹੀ ਹੈ ਅਤੇ ਇਸੇ ਫੰਡਿੰਗ ਦੇ ਸਹਾਰੇ ਦੁਕਾਨਾਂ ਚੱਲਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਾਨੂੰਨ ਤੋਂ ਵੱਡੀ ਕੋਈ ਗੱਲ ਨਹੀਂ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ, ‘ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
ਇਹ ਵੀ ਪੜ੍ਹੋ: ਵੱਡੀ ਖਬਰ! ਅਜਨਾਲਾ ਕਾਂਡ 'ਤੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ: ਸੂਤਰ
(For more news apart from Punjab CM Bhagwant Mann targeting Amritpal Singh on Ajnala violence, stay tuned to Zee PHH)