Punjab News: CM ਭਗਵੰਤ ਮਾਨ ਨੇ NRIs ਲਈ ਲਿਆ ਵੱਡਾ ਫੈਸਲਾ
Punjab News: CM ਭਗਵੰਤ ਮਾਨ ਨੇ NRIs ਲਈ ਵੱਡਾ ਫੈਸਲਾ ਲਿਆ ਹੈ। ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh) ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਪੰਜਾਬ ਵਿੱਚ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਹੋਣਗੀਆਂ। ਦਰਅਸਲ ਅੱਜ ਲੁਧਿਆਣਾ ਵਿਖੇ NRI ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਸੀ ਤੇ NRIs ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇੱਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ।
ਪੰਜਾਬ ਸਰਕਾਰ ਨੇ NRIs ਮਾਮਲੇ ਵਿਭਾਗ ਦੀ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। NRIs ਦੀਆਂ ਮੁਸ਼ਕਿਲਾਂ ਹੱਲ ਕਰਨ 'ਚ ਇਹ ਵੈੱਬਸਾਈਟ ਸਹਾਈ ਹੋਵੇਗੀ। CM ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਪੰਜਾਬੀਆਂ ਨੂੰ ਸਹੂਲਤ ਦੇਣ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਏਅਰਪੋਰਟ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ 'ਚ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਟਵੀਟ ਕਰਕੇ ਜਾਣਕਾਰੀ ਸਾਂਝਾ ਕੀਤੀ ਹੈ।
ਇਹ ਵੀ ਪੜ੍ਹੋ: Year Ender 2023: ਜਾਣੋ ਇਸ ਸਾਲ ਵਿੱਚ ਗੁਗਲ ਉੱਤੇ ਕੀ ਕੁਝ ਕੀਤਾ ਗਿਆ ਸੀ ਸਰਚ, ਖ਼ਬਰ 'ਚ ਹੈ ਪੂਰੀ ਸੂਚੀ
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ। ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਤੋਂ ਜਾਣਕਾਰੀ ਲਈ। ਉਨ੍ਹਾਂ ਵਿਧਾਇਕਾਂ ਦੇ ਰਿਪੋਰਟ ਕਾਰਡ ਵੀ ਚੈੱਕ ਕੀਤੇ। ਕਿਹੜੇ-ਕਿਹੜੇ ਵਿਧਾਇਕ ਨੇ ਆਪਣੇ ਹਲਕੇ ਵਿੱਚ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਹਨ, ਇਸ ਬਾਰੇ ਵੀ ਬ੍ਰੇਨਸਟਾਰਮਿੰਗ ਕੀਤੀ ਗਈ। ਨਿਗਮ ਚੋਣਾਂ ਜਿੱਤਣ ਲਈ ਜ਼ਿਲ੍ਹੇ ਦੀ ‘ਆਪ’ ਲੀਡਰਸ਼ਿਪ ਵੱਲੋਂ ਕੀ ਰਣਨੀਤੀ ਬਣਾਈ ਗਈ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ NRIs ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕਈ ਪੰਜਾਬ ਵਿੱਚ NRI ਮਿਲਣੀਆਂ ਕੀਤੀਆਂ ਸਨ ਅਤੇ ਮੌਕੇ ਉੱਤੇ ਹੀ NRI ਦੀਆਂ ਹਰ ਸਮੱਸਿਆਵਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਦੀ ਇਸ ਪਹਿਲ ਦਾ NRIs ਵੱਲੋਂ ਧੰਨਵਾਦ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Property Tax News: ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ !