CM VS ਸਾਬਕਾ CM: ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਇੱਕ ਟਵੀਟ ਕੀਤਾ ਹੈ।
Punjab News: ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ (Gangster Mukhtar Ansari) ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਹਾਲ ਹੀ ਵਿੱਚ ਇੱਕ ਟਵੀਟ ਕੀਤਾ ਹੈ ਅਤੇ ਲਿਖਿਆ ਹੈ,"UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਵਿੱਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਨਹੀ ਦਿੱਤੇ ਜਾਣਗੇ।"
ਇਸ ਦੇ ਨਾਲ ਹੀ ਕਿਹਾ ਕਿ ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।
CM Bhagwant Mann Tweet-- ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਇਹ ਵੀ ਪੜ੍ਹੋ: Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ (Gangster Mukhtar Ansari) ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖਰਚੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਇਸ ਨੂੰ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਜੇਲ ਮੰਤਰੀ ਤੋਂ ਵਸੂਲਣ ਦਾ ਐਲਾਨ ਕੀਤਾ ਹੈ। ਪਿਛਲੇ ਅਪ੍ਰੈਲ ਮਹੀਨੇ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਸੀਨੀਅਰ ਵਕੀਲ ਦੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਦੀ ਫਾਈਲ ਵਾਪਸ ਕਰ ਦਿੱਤੀ ਸੀ ਜਿਨ੍ਹਾਂ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਹਾਜ਼ਰੀ ਬਰਕਰਾਰ ਰੱਖਣ ਲਈ ਸੁਪਰੀਮ ਕੋਰਟ ਵਿੱਚ ਕੇਸ ਲੜਿਆ ਸੀ।
ਇਸ ਕੇਸ ਵਿੱਚ ਪੰਜਾਬ ਸਰਕਾਰ ਨੂੰ ਵਕੀਲ ਦੀ ਹਰ ਪੇਸ਼ੀ ’ਤੇ ਕਰੀਬ 11 ਲੱਖ ਰੁਪਏ ਖਰਚਣੇ ਪਏ ਸਨ। ਇਹ ਜਾਣਕਾਰੀ ਖੁਦ ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਟਵੀਟ ਵਿੱਚ ਕਿਹਾ ਗਿਆ ਹੈ ਕਿ ਯੂਪੀ ਦੇ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਆਰਾਮ ਅਤੇ ਸਹੂਲਤ ਨਾਲ ਰੱਖਿਆ ਗਿਆ ਸੀ। 48 ਵਾਰ ਵਾਰੰਟ ਜਾਰੀ ਕਰਨ ਤੋਂ ਬਾਅਦ ਵੀ ਪੇਸ਼ ਨਹੀਂ ਹੋਇਆ।