Punjab CM Bhagwant Mann vs Governor news: ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ-ਸਾਹਮਣੇ ਆਏ ਹੋਏ ਹਨ ਅਤੇ ਉਨ੍ਹਾਂ ਵਿਚਕਾਰ ਤਕਰਾਰ ਦੇਖਣ ਨੂੰ ਮਿਲ ਰਹੀ ਹੈ। ਦੱਸ ਦਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor Banwarilal Purohit) ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੂੰ ਇੱਕ ਪੱਤਰ ਲਿਖਿਆ ਗਿਆ ਜਿਸ ਵਿੱਚ ਕਈ ਮੁੱਦੇ ਉਠਾਏ ਗਏ। 


COMMERCIAL BREAK
SCROLL TO CONTINUE READING

ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor Banwarilal Purohit) ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੱਤਰ ਵਿੱਚ ਉਠਾਏ ਸਵਾਲਾਂ ਦਾ 15 ਦਿਨਾਂ ਵਿੱਚ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਕਾਨੂੰਨੀ ਰਾਏ ਲੈਣੀ ਪਏਗੀ। 


ਪੱਤਰ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਜਵਾਬ ਦਿੱਤਾ। CM ਮਾਨ ਨੇ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਕਿਸੇ ਰਾਜਪਾਲ ਨੂੰ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, "ਮਾਣਯੋਗ ਰਾਜਪਾਲ ਸਾਹਿਬ! ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ... ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ… ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ. ਇਸੇ ਨੂੰ ਮੇਰਾ ਜਵਾਬ ਸਮਝੋ..." 


ਇਹ ਵੀ ਪੜ੍ਹੋ: ਫ਼ਿਲਮ 'Gadar 2' ਦੀ ਪ੍ਰਮੋਸ਼ਨ ’ਚ ਰੁੱਝੇ ਹੋਣ ਕਰਕੇ ਮਨੀਸ਼ ਤਿਵਾੜੀ ਨੇ ਸੰਨੀ ਦਿਓਲ 'ਤੇ ਸਾਧਿਆ ਨਿਸ਼ਾਨਾ


ਦੱਸਣਯੋਗ ਹੈ ਕਿ ਮੁੱਖ ਮੰਤਰੀ ਨੂੰ ਭੇਜੇ ਗਏ ਆਪਣੇ ਪੱਤਰ ਵਿੱਚ ਰਾਜਪਾਲ ਵੱਲੋਂ ਯੋਜਨਾਬੱਧ ਢੰਗ ਨਾਲ ਕਈ ਮੁੱਦੇ ਉਠਾਏ ਗਏ ਅਤੇ ਇਸ ਦੌਰਾਨ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਕੁਝ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਸਿੰਗਾਪੁਰ ਭੇਜਣ ਦੇ ਮੁੱਦੇ ਨੂੰ ਵੀ ਚੁੱਕਿਆ। ਰਾਜਪਾਲ ਨੇ ਲਿਖਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਵਿੱਚ ਕੋਈ ਪਾਰਦਰਸ਼ਤਾ ਨਹੀਂ ਰੱਖੀ ਗਈ ਅਤੇ ਅਧਿਆਪਕਾਂ ਦੀ ਚੋਣ ਉਨ੍ਹਾਂ ਦੀ ਇੱਛਾ ਅਨੁਸਾਰ ਕੀਤੀ ਗਈ ਸੀ। 


ਇਹ ਵੀ ਪੜ੍ਹੋ: ਐਲੀ ਮਾਂਗਟ ਤੇ ਪੰਜਾਬੀ ਸਿੰਗਰ ਗਿੱਪੀ ਗਰੇਵਾਲ ਖ਼ਿਲਾਫ਼ ਸ਼ਿਕਾਇਤ ਦਰਜ; ਜਾਣੋ ਕਿਉਂ


(For more news apart from Punjab CM Bhagwant Mann vs Governor, stay tuned to Zee PHH)