Punjab News: ਵੱਡੀ ਖ਼ਬਰ! ਸੈਸ਼ਨ ਤੋਂ ਪਹਿਲਾਂ ਰਾਜਪਾਲ ਨੇ ਸਥਿਤੀ ਕੀਤੀ ਸਪੱਸ਼ਟ, CM ਮਾਨ ਨੂੰ ਲਿਖੀ ਚਿੱਠੀ
CM Bhagwant Mann vs Governor Banwarilal Purohit News: ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਜਿਸ ’ਚ ਉਨ੍ਹਾਂ ਨੇ 27 ਬਿੱਲ ’ਚੋਂ 22 ਪਾਸ ਕਰ ਦਿੱਤੇ ਹਨ।
CM Bhagwant Mann vs Governor Banwarilal Purohit News: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਜਿਸ ’ਚ ਉਨ੍ਹਾਂ ਨੇ ਕਿਹਾ ਕਿ 27 ਬਿੱਲ ’ਚੋਂ 22 ਬਿੱਲਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੇ ਹੈ। 5 ਬਿੱਲ ਪੈਂਡਿੰਗ ਹਨ। ਜਿਨ੍ਹਾਂ ਨੂੰ ਪੰਜਾਬ ਦੇ ਹਿੱਤ ਨੂੰ ਦੇਖਦੇ ਹੋਏ ਬਿੱਲ ਪਾਸ ਕਰਨਗੇ। ਬਿੱਲਾਂ ’ਤੇ ਚਰਚਾ ਦੇ ਲਈ ਤਿਆਰ ਹਨ।
ਇਸ ਤੋਂ ਪਹਿਲਾ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann ) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਇੱਕ ਵਾਰ ਫਿਰ ਰਾਜਪਾਲ ਬੀਐਲ ਪੁਰੋਹਿਤ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ। ਸਰਕਾਰ ਨੇ ਰਾਜਪਾਲ ਦੇ ਉਸ ਪੱਤਰ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਫਿਰ ਰਾਜਪਾਲ ਖਿਲਾਫ਼ SC ਪਹੁੰਚੀ, ਕੱਲ੍ਹ ਹੋ ਸਕਦੀ ਹੈ ਸੁਣਵਾਈ
ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਮੁੱਦੇ 'ਤੇ ਹਾਲ ਹੀ 'ਚ ਸੁਪਰੀਮ ਕੋਰਟ ਵੱਲੋਂ ਪੰਜਾਬ ਖਿਲਾਫ ਦਿੱਤੇ ਫੈਸਲੇ ਤੋਂ ਬਾਅਦ ਸਰਕਾਰ ਨੇ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋ ਸਕਦੀ ਹੈ।
ਇਕ ਸਾਲ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਬਜਟ ਸੈਸ਼ਨ ਲਈ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਵੀ ਸਰਕਾਰ ਨੇ ਐਸ.ਸੀ. ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ 'ਚ ਸੁਣਵਾਈ ਤੋਂ ਬਾਅਦ ਰਾਜਪਾਲ ਨੂੰ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣੀ ਪਈ।
ਦਰਅਸਲ ਇਸ ਵਾਰ ਰਾਜਪਾਲ ਨੇ ਸੈਸ਼ਨ ਨੂੰ ਗੈਰ ਕਾਨੂੰਨੀ ਦੱਸ ਕੇ ਬਿੱਲ ਨੂੰ ਸਾਈਨ ਕਰਨ ਤੋਂ ਨਾਂਹ ਕਰ ਦਿੱਤੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸੁਪਰੀਮ ਕੋਰਟ ਵੱਲ ਰੁਖ ਕੀਤਾ ਹੈ। ਪੰਜਾਬ 'ਚ ਰਾਜਪਾਲ ਅਤੇ 'ਆਪ' ਸਰਕਾਰ ਵਿਚਾਲੇ ਚੱਲ ਰਿਹਾ ਤਣਾਅ ਅਜੇ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਕਿਉਂਕਿ ਭਗਵੰਤ ਮਾਨ ਸਰਕਾਰ ਨਵੰਬਰ 'ਚ ਹੀ ਵਿਧਾਨ ਸਭਾ ਦਾ ਇਕ ਹੋਰ ਸੈਸ਼ਨ ਬੁਲਾ ਸਕਦੀ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਨਵੰਬਰ ਦੇ ਪਹਿਲੇ ਹਫ਼ਤੇ ਇੱਕ ਵੱਡਾ ਸੈਸ਼ਨ ਬੁਲਾਵਾਂਗੇ ਅਤੇ ਸਾਨੂੰ ਇਸ ਮੁੱਦੇ 'ਤੇ ਸਪੱਸ਼ਟਤਾ ਦੀ ਲੋੜ ਹੈ।