Punjab News: CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਨਿਸ਼ਾਨਾ, ਕਿਹਾ "ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ"
Advertisement
Article Detail0/zeephh/zeephh1888043

Punjab News: CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਨਿਸ਼ਾਨਾ, ਕਿਹਾ "ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ"

Punjab CM Bhagwant mann vs Partap Singh Bajwa news: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ "ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ"

Punjab News: CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਨਿਸ਼ਾਨਾ, ਕਿਹਾ "ਮੈਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ"

Punjab CM Bhagwant mann vs Partap Singh Bajwa news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਦੇ 3 ਕਰੋੜ ਲੋਕਾਂ ਦੇ ਨੁਮਾਇੰਦੇ ਹਨ ਅਤੇ ਪ੍ਰਤਾਪ ਬਾਜਵਾ ਵਾਂਗ ਕੁਰਸੀ ਦੇ ਤਿਕੜਮਬਾਜ਼ ਨਹੀਂ ਹਨ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਕਿਹਾ ਕਿ "ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ.. ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ.. ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।" 

ਪ੍ਰਤਾਪ ਬਾਜਵਾ ਨੇ ਕੀਤਾ ਦਾਅਵਾ, 32 ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਕਹੀ ਗੱਲ 

ਬੀਤੇ ਦਿਨੀਂ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਵੱਡਾ ਦਾਅਵਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਪਹਿਲਾਂ ਹੀ 18 ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ 'ਚ ਹਨ ਅਤੇ ਉਹ ਕਾਫੀ ਨੇੜੇ ਆ ਗਏ ਹਨ।

ਪ੍ਰਤਾਪ ਬਾਜਵਾ ਵੱਲੋਂ ਦਿੱਤੇ ਗਏ ਇਸ ਬਿਆਨ 'ਤੇ 'ਆਪ' ਲੀਡਰਾਂ ਵੱਲੋਂ ਮੁੱਖ ਮੰਤਰੀ ਦੇ ਬਿਆਨ ਤੋਂ ਪਹਿਲਾਂ ਹੀ ਪਲਟਵਾਰ ਸ਼ੁਰੂ ਕਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖਦੇ ਹਨ, ਜੋ ਕਿ ਕਦੇ ਵੀ ਪੂਰਾ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸੁਪਨੇ ਪਹਿਲਾਂ ਵੀ ਪੂਰੇ ਨਹੀਂ ਹੋਏ ਸਨ ਅਤੇ ਨਾ ਹੀ ਪੂਰੇ ਹੋਣਗੇ। 

‘ਆਪ’ ਨੇ ਕਿਹਾ ਕਿ ਪ੍ਰਤਾਪ ਬਾਜਵਾ ਦਾ ਇਹ ਬਿਆਨ ਸੱਚਾਈ ਤੋਂ ਬਹੁਤ ਦੂਰ ਹੈ ਕਿਉਂਕਿ ਫਿਲਹਾਲ ਕਿਸੇ ਵੀ 'ਆਪ' ਨੇਤਾ ਦੇ ਕਾਂਗਰਸ 'ਚ ਸ਼ਾਮਲ ਹੋਣ ਦੀ ਅਫਵਾਹ ਵੀ ਨਹੀਂ ਹੈ ਅਤੇ ਨਾ ਹੀ ਕਿਸੇ ਵੀ 'ਆਪ' ਨੇਤਾ ਦਾ ਕਾਂਗਰਸ ਪਾਰਟੀ ਦੇ ਹੱਕ ਵਿੱਚ ਕੋਈ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: Manpreet Badal News: ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਲੁੱਕਆਊਟ ਸਰਕੂਲਰ ਜਾਰੀ, ਬਠਿੰਡਾ ਦੀ ਅਦਾਲਤ 'ਚ ਅੱਜ ਹੋਵੇਗੀ ਅਗਾਊਂ ਜ਼ਮਾਨਤ 'ਤੇ ਸੁਣਵਾਈ

 

Trending news