Power for Paddy Crop In Punjab News:  ਪੰਜਾਬ ਵਿੱਚ ਝੋਨੇ ਦੀ ਫ਼ਸਲ ਦੌਰਾਨ ਬਿਜਲੀ ਸੰਕਟ ਇੱਕ ਵਾਰ ਫਿਰ ਡੂੰਘਾ ਹੋ ਸਕਦਾ ਹੈ। ਕਿਉਂਕਿ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਨੂੰ ਵਾਧੂ ਬਿਜਲੀ ਦੀ ਲੋੜ ਪਵੇਗੀ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੂਬੇ ਦੇ ਕਿਸਾਨਾਂ ਨੂੰ ਬਿਜਲੀ ਸੰਕਟ ਤੋਂ ਬਚਾਉਣ ਲਈ ਕੇਂਦਰੀ ਮੰਤਰੀ ਆਰ.ਕੇ.ਸਿੰਘ ਨੂੰ ਪੱਤਰ ਲਿਖਿਆ ਹੈ। 


COMMERCIAL BREAK
SCROLL TO CONTINUE READING

ਇਸ ਪੱਤਰ ਵਿੱਚ ਉਨ੍ਹਾਂ ਨੇ 15 ਜੂਨ ਤੋਂ 15 ਅਕਤੂਬਰ ਤੱਕ ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਦੀ ਲੋੜ ਦੱਸੀ ਹੈ। ਇਹ ਸਪੱਸ਼ਟ ਹੈ ਕਿ ਜੇਕਰ ਪੰਜਾਬ ਵਿੱਚ ਬਾਰਸ਼ ਆਮ ਨਾਲੋਂ ਘੱਟ ਹੁੰਦੀ ਹੈ ਤਾਂ ਬਿਜਲੀ ਦੀ ਕਿੱਲਤ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।


ਇਹ ਵੀ ਪੜ੍ਹੋ: Operation Blue Star Anniversary: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਅੱਜ; ਵੱਡੀ ਗਿਣਤੀ 'ਚ ਸੰਗਤ ਦੀ ਆਮਦ ਸ਼ੁਰੂ, ਸੁਰੱਖਿਆ ਦੇ ਕੜੇ ਇੰਤਜ਼ਾਮ

ਗੌਰਤਲਬ ਹੈ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਫ਼ਸਲਾਂ ਦੇ ਘੱਟੋ-ਘੱਟ ਭਾਅ ਘਟਾਏ ਗਏ ਸਨ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਜਨਤਕ ਤੌਰ 'ਤੇ ਚੇਤਾਵਨੀ ਦਿੱਤੀ ਸੀ ਕਿ ਜਦੋਂ ਕੇਂਦਰ ਪੰਜਾਬ ਤੋਂ ਫਸਲ ਦੀ ਮੰਗ ਕਰੇਗਾ ਤਾਂ ਉਹ ਪੁਰਾਣੇ ਖਾਤੇ ਦਾ ਨਿਪਟਾਰਾ ਜ਼ਰੂਰ ਕਰੇਗਾ ਪਰ ਹੁਣ ਪੰਜਾਬ ਸਰਕਾਰ ਨੂੰ ਖੁਦ ਝੋਨੇ ਦੀ ਫਸਲ ਲਈ ਕੇਂਦਰ ਸਰਕਾਰ ਤੋਂ ਵਾਧੂ ਬਿਜਲੀ ਦੀ ਮੰਗ ਕਰਨੀ ਪੈ ਰਹੀ ਹੈ।