Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ
Advertisement
Article Detail0/zeephh/zeephh1720066

Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਥਿਤ ਰਿਸ਼ਵਤ ਕਾਂਡ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਸਨ।

Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ

Punjab CM Bhagwant Mann Z Plus Security news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ। 

ਸੀਐਮ ਭਗਵੰਤ ਮਾਨ ਨੇ ਸੁਰੱਖਿਆ ਦੇ ਸਬੰਧੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਦੀ Z+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਸ਼-ਵਿਦੇਸ਼ ਤੋਂ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਜ਼ੈੱਡ ਪਲੱਸ' ਸੁਰੱਖਿਆ ਦਿੱਤੀ ਜਾ ਰਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਸਖ਼ਤ ਕਰਦੇ ਹੋਏ ਕੇਂਦਰ ਵੱਲੋਂ ਉਨ੍ਹਾਂ ਨੂੰ ਸੀਆਰਪੀਐਫ ਦੀ ਜ਼ੈੱਡ+ ਸੁਰੱਖਿਆ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ।  

ਹਾਲਾਂਕਿ ਉਨ੍ਹਾਂ ਨੇ ਸੁਰੱਖਿਆ ਲੈਣ ਤੋਂ ਮਨਾ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸਦੀ ਲੋੜ ਨਹੀਂ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਤੋਂ ਇਲਾਵਾ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ ਵੀ ‘ਜ਼ੈੱਡ ਪਲੱਸ’ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਸੀ। 

ਸਰਹੱਦੀ ਸੂਬੇ 'ਚ ਖਾਲਿਸਤਾਨੀ ਗਤੀਵਿਧੀਆਂ ਤੋਂ ਮੁੱਖ ਮੰਤਰੀ ਨੂੰ ਖਤਰੇ ਨੂੰ ਦੇਖਦੇ ਹੋਏ ਕੇਂਦਰੀ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨੇ CM ਭਗਵੰਤ ਮਾਨ ਨੂੰ 'ਜ਼ੈੱਡ ਪਲੱਸ' ਸੁਰੱਖਿਆ ਦੇਣ ਦੀ ਸਿਫਾਰਿਸ਼ ਕੀਤੀ ਸੀ। 

ਇਹ ਵੀ ਪੜ੍ਹੋ: ਵੱਡੀ ਰਾਹਤ ਨਾਲ ਹੋਈ ਜੂਨ ਦੀ ਸ਼ੁਰੂਆਰ! ਸਸਤਾ ਹੋਇਆ LPG ਸਿਲੰਡਰ, ਜਾਣੋ ਪੂਰੀ ਡਿਟੇਲ

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਥਿਤ ਰਿਸ਼ਵਤ ਕਾਂਡ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਸਨ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਦਾਅਵਾ ਕੀਤਾ ਗਿਆ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਿੰਗਜ਼ ਦੇ ਖਿਡਾਰੀ ਜੱਸ ਇੰਦਰ ਸਿੰਘ ਬੈਦਵਾਣ ਤੋਂ ਨੌਕਰੀ ਲਈ 2 ਕਰੋੜ ਰੁਪਏ ਦੀ ਰਿਸ਼ਵਤ ਮੰਗੀ, ਉੱਥੇ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਹਨ।  

ਇਹ ਵੀ ਪੜ੍ਹੋ: Alberta election 2023 results: ਕੈਨੇਡਾ ਦੀ ਅਲਬਰਟਾ ਸਟੇਟ ਅਸੈਂਬਲੀ ਚੋਣ 'ਚ 15 ਪੰਜਾਬੀ ਉਮੀਦਵਾਰਾਂ 'ਚੋਂ ਚਾਰ ਚੁਣੇ ਗਏ

(For more news apart from Punjab CM Bhagwant Mann Z Plus Security news, stay tuned to Zee PHH)

Trending news