ਪੰਜਾਬ ਕਾਂਗਰਸ 'ਚ ਫਿਰ ਮੱਚਿਆ ਘਮਸਾਨ! ਰਾਵਤ ਦੇ ਇਸ ਬਿਆਨ 'ਤੇ ਜਾਖੜ ਨੇ ਜਤਾਈ ਨਰਾਜ਼ਗੀ

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ, ਕਾਂਗਰਸ ਨੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਹੈ ਅਤੇ ਚਰਨਜੀਤ ਸਿੰਘ ਚੰਨੀ ਨਵੇਂ ਮੁੱਖ ਮੰਤਰੀ ਵਜੋਂ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ। 

ਪੰਜਾਬ ਕਾਂਗਰਸ 'ਚ ਫਿਰ ਮੱਚਿਆ ਘਮਸਾਨ! ਰਾਵਤ ਦੇ ਇਸ ਬਿਆਨ 'ਤੇ ਜਾਖੜ ਨੇ ਜਤਾਈ ਨਰਾਜ਼ਗੀ

ਚੰਡੀਗੜ੍ਹ: ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ, ਕਾਂਗਰਸ ਨੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਹੈ ਅਤੇ ਚਰਨਜੀਤ ਸਿੰਘ ਚੰਨੀ ਨਵੇਂ ਮੁੱਖ ਮੰਤਰੀ ਵਜੋਂ ਅੱਜ ਸਵੇਰੇ 11 ਵਜੇ ਸਹੁੰ ਚੁੱਕਣਗੇ। ਪਰ ਸਹੁੰ ਚੁੱਕ ਸਮਾਗਮ ਤੋਂ ਪਹਿਲਾ ਕਾਂਗਰਸ ਵਿਚਲਾ ਕਲੇਸ਼ ਮੁੜ ਤੋਂ ਦਿਖਾਈ ਦੇ ਰਿਹਾ ਹੈ। ਦਰਅਸਲ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ 2022 ਚੋਣਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਗਿਆ। ਹਰੀਸ਼ ਰਾਵਤ ਨੇ ਕਿਹਾ ਕਿ 2022 ਦੀਆਂ ਚੋਣਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਲੜੀਆਂ ਜਾਣਗੀਆਂ। ਜਿਸ ਤੋਂ ਬਾਅਦ ਇਸ 'ਤੇ ਸਿਆਸਤ ਭਖ ਗਈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਬਿਆਨ 'ਤੇ ਨਰਾਜ਼ਗੀ ਜਤਾਈ ਹੈ, ਉਹਨਾਂ ਟਵੀਟ ਕਰ ਕੇ ਲਿਖਿਆ, 'ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ 'ਚ ਸਿੱਧੂ ਦੀ ਅਗਵਾਈ ਵਾਲੇ ਇਹ ਬਿਆਨ ਹੈਰਾਨ ਕਰਨ ਵਾਲਾ ਹੈ, ਤਾਜਪੋਸ਼ੀ ਸਮਾਗਮ ਵਾਲੇ ਦਿਨ ਅਜਿਹਾ ਬਿਆਨ ਨਾਲ ਮੈਂ ਬਹੁਤ ਹੈਰਾਨ ਹੋਇਆ ਹਾਂ। ਇਹ ਮੁੱਖ ਮੰਤਰੀ ਦੇ ਹੱਕ ਨੂੰ ਕਮਜ਼ੋਰ ਕਰ ਦੇਣ ਵਾਲਾ ਬਿਆਨ ਹੈ।

ਦੱਸ ਦਈਏ ਕਿ ਪੰਜਾਬ ਇਕਾਈ ਦੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਪਾਰਟੀ ਵਿਧਾਇਕ ਦਲ ਦੇ ਨਵੇਂ ਨੇਤਾ ਵਜੋਂ ਚੁਣੇ ਗਏ ਹਨ ਅਤੇ ਹੁਣ ਉਹ ਰਾਜ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਸਵੇਰੇ 11 ਵਜੇ ਹੋਵੇਗਾ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਚੰਨੀ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ, ਰਾਵਤ ਨੇ ਟਵੀਟ ਕੀਤਾ, "ਮੈਨੂੰ ਇਹ ਐਲਾਨ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।"

WATCH LIVE TV