Punjab Congress News: ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣ ਲਈ ਜਲੰਧਰ ਲੋਕ ਸਭਾ ਹਲਕੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਵਜੋਂ ਪਾਰਟੀ ਦੇ 27 ਆਗੂਆਂ ਦੇ ਨਾਵਾਂ ਦਾ (Jalandhar Lok Sabha by-election) ਐਲਾਨ ਕਰ ਦਿੱਤਾ ਹੈ। ਇਹ ਐਲਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ (Punjab Congress)ਕੀਤਾ ਹੈ।


COMMERCIAL BREAK
SCROLL TO CONTINUE READING

ਉਹਨਾਂ ਨੇ ਹੀ ਜਲੰਧਰ ਲੋਕ ਸਭਾ (Jalandhar Lok Sabha by-election)  ਹਲਕੇ ਦੀ ਜ਼ਿਮਨੀ ਚੋਣ ਵਾਸਤੇ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕੀਤੇ ਹਨ। ਦਰਅਸਲ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੋ ਗਈ ਸੀ। ਦੱਸ ਦੇਈਏ ਕਿ ਜਨਵਰੀ ਵਿੱਚ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। 


ਇਹ ਵੀ ਪੜ੍ਹੋ: ਇੱਕ ਦਾ ਫਿਸਲਿਆ ਪੈਰ, ਦੂਜਾ ਲੱਗਾ ਸੀ ਬਚਾਉਣ! ਸ੍ਰੀ ਆਨੰਦਪੁਰ ਸਾਹਿਬ ਗਏ 2 ਨੌਜਵਾਨਾਂ ਦੀ ਨਦੀ 'ਚ ਡੁੱਬਣ ਨਾਲ ਹੋਈ ਮੌਤ

ਵੇਖੋ ਸੂਚੀ Punjab Congress appoints 9 incharges, co-incharges



ਫਿਲੌਰ ਵਿਧਾਨ ਸਭਾ ਹਲਕੇ ਲਈ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਇੰਚਾਰਜ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਸਹਿ-ਇੰਚਾਰਜ ਹਨ। ਨਕੋਦਰ ਲਈ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਸਾਬਕਾ ਮੰਤਰੀ ਮਲਕੀਅਤ ਸਿੰਘ ਦਾਖਾ ਸਹਿ-ਇੰਚਾਰਜ ਹਨ।


ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸ਼ਾਹਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਨ ਸਭਾ ਹਲਕੇ ਦੇ ਸਹਿ-ਇੰਚਾਰਜ ਹੋਣਗੇ।