Punjab Congress News: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਅਤੇ ਉੱਤਰਾਖੰਡ ਲਈ ਰਾਜ ਚੋਣ ਕਮੇਟੀਆਂ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ।
Trending Photos
Punjab Congress News: ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਉੱਤਰਾਖੰਡ ਲਈ ਰਾਜ ਚੋਣ ਕਮੇਟੀਆਂ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਲਈ ਗਠਿਤ ਕਮੇਟੀਆਂ ਵਿੱਚ 27 ਸਥਾਈ ਮੈਂਬਰ ਅਤੇ ਚਾਰ ਵਿਸ਼ੇਸ਼ ਅਹੁਦੇਦਾਰ ਮੈਂਬਰ ਹੋਣਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਨ੍ਹਾਂ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਦੀ ਅਗਵਾਈ ਹੇਠ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਮਨੀਸ਼ ਤਿਵਾੜੀ, ਰਾਣਾ ਗੁਰਜੀਤ ਸਿੰਘ, ਰਵਨੀਤ ਸਿੰਘ ਬਿੱਟੂ, ਕੁਲਜੀਤ ਸਿੰਘ ਨਾਗਰਾ, ਪ੍ਰਗਟ ਸਿੰਘ, ਓਮ ਪ੍ਰਕਾਸ਼ ਸੋਨੀ, ਰਜ਼ੀਆ ਸੁਲਤਾਨ, ਅਰੁਣ ਚੌਧਰੀ, ਅਮਿਤ ਵਿਜ ਸ਼ਾਮਲ ਹਨ ਅਤੇ ਰਾਜਕੁਮਾਰ ਵੇਰਕਾ ਹੋਣਗੇ।
ਇਸ ਕਮੇਟੀ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ, ਪਾਰਟੀ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਮੁਖੀ ਅਤੇ ਮਹਿਲਾ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਵੀ ਵਿਸ਼ੇਸ਼ ਅਹੁਦੇਦਾਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CM Bhagwant Mann Threat News: ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਵਰਿਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਵਨੀਤ ਸਿੰਘ ਬਿੱਟੂ ਸਮੇਤ 27 ਆਗੂਆਂ ਨੂੰ ਥਾਂ ਦਿੱਤੀ ਗਈ। ਚਾਰ ਸੰਸਦ ਮੈਂਬਰਾਂ ਸਮੇਤ ਕੁਝ ਵੱਡੇ ਨੇਤਾਵਾਂ ਅਤੇ ਸਾਬਕਾ ਸੰਸਦ ਮੈਂਬਰਾਂ ਨੂੰ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਕੁਝ ਸੀਨੀਅਰ ਆਗੂਆਂ ਨੂੰ ਚੋਣ ਕਮੇਟੀ ਵਿੱਚ ਥਾਂ ਨਹੀਂ ਮਿਲੀ, ਜਦੋਂ ਕਿ ਉਨ੍ਹਾਂ ਦੇ ਖੇਤਰਾਂ ਦੇ ਹੋਰ ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਅੰਮ੍ਰਿਤਸਰ ਸੰਸਦੀ ਹਲਕੇ ਤੋਂ ਤਿੰਨ ਆਗੂਆਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Aman Arora News: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ 'ਤੇ ਰੋਕ ਲਗਾਉਣ ਲਈ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ