ਨਵਜੋਤ ਸਿੱਧੂ ਨਾਲ ਜੇਲ੍ਹ ’ਚ ਕਾਂਗਰਸੀ ਲੀਡਰਾਂ ਦੀਆਂ ਮੁਲਾਕਾਤਾਂ ਦਾ ਦੌਰ ਸ਼ੁਰੂ, ਹਾਈ ਕਮਾਨ ਵਲੋਂ ਇਸ਼ਾਰਾ!
ਸ਼ਮਸ਼ੇਰ ਸਿੰਘ ਦੂਲੋ ਅਤੇ ਸੀਨੀਅਰ ਆਗੂ ਲਾਲ ਸਿੰਘ, ਸਿੱਧੂ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਪੁੱਜੇ। ਉਨ੍ਹਾਂ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਮਹਿੰਦਰ ਕੇਪੀ ਨੇ ਵੀ ਸਿੱਧੂ ਨਾਲ ਮੁਲਾਕਾਤ ਕੀਤੇ ਜਾਣ ਦੀਆਂ ਖ਼ਬਰਾਂ ਹਨ।
Navjot Singh Sidhu News: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 26 ਜਨਵਰੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਦੇ ਆਸਾਰ ਹਨ। ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਦੇ ਇੱਕ ਖ਼ਾਸ ਖ਼ੇਮੇ ’ਚ ਹਲਚਲ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਿੱਧੂ ਨੂੰ ਜੇਲ੍ਹ ’ਚ ਮਿਲਣ ਜਾਣ ਵਾਲੇ ਕਾਂਗਰਸੀ ਆਗੂਆਂ ਦੀ ਗਿਣਤੀ ਵੱਧਣ ਲੱਗੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਅਤੇ ਸੀਨੀਅਰ ਆਗੂ ਲਾਲ ਸਿੰਘ ਉਨ੍ਹਾਂ ਨੂੰ ਮਿਲਣ ਲਈ ਜੇਲ੍ਹ ਪੁੱਜੇ। ਉਨ੍ਹਾਂ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਮਹਿੰਦਰ ਕੇਪੀ ਨੇ ਵੀ ਸਿੱਧੂ ਨਾਲ ਮੁਲਾਕਾਤ ਕੀਤੇ ਜਾਣ ਦੀਆਂ ਖ਼ਬਰਾਂ ਹਨ।
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਦੀ ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਉੱਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਦੇਸ਼ ਤੋਂ ਪਰਤ ਆਏ ਹਨ, ਜਿਸ ਤੋਂ ਜਾਪਦਾ ਹੈ ਯਾਤਰਾ ਦੌਰਾਨ ਕਾਂਗਰਸ ਦੇ ਕੱਦਾਵਰ ਚਿਹਰੇ ਰਾਹੁਲ ਗਾਂਧੀ ਨਾਲ ਨਜ਼ਰ ਆਉਣਗੇ।
ਵੇਖੋ, ਪੂਰੀ ਖ਼ਬਰ ਵਿਸਥਾਰ ਨਾਲ
ਇਸ ਮੌਕੇ ਸੀਨੀਅਰ ਆਗੂ ਲਾਲ ਸਿੰਘ ਨੇ ਕਿਹਾ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਚੰਡੀਗੜ੍ਹ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈਕੇ ਹੋਈ ਮੀਟਿੰਗ ’ਚ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਲਾਲ ਸਿੰਘ ਨੇ ਇਸ ਮੌਕੇ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਕਿਸੇ ਤਰ੍ਹਾਂ ਦੇ ਮਤਭੇਦ ਹੋਣ ਦੀਆਂ ਅਫ਼ਵਾਹਾਂ ਨੂੰ ਨਕਾਰ ਦਿੱਤਾ ਤੇ ਕਿਹਾ ਕਿ ਦੋਵੇਂ ਆਗੂ ਇਕਜੁੱਟਤਾਂ ਨਾਲ ਕਾਂਗਰਸ ਪਾਰਟੀ ਨੂੰ ਕਾਮਯਾਬ ਕਰਨ ਦੀ ਦਿਸ਼ਾ ’ਚ ਕੰਮ ਕਰਨਗੇ।
ਤੁਹਾਨੂੰ ਦੱਸ ਦਈਏ ਕਿ ਕੰਨਿਆ ਕੁਮਾਰੀ ਤੋਂ ਰਾਹੁਲ ਗਾਂਧੀ ਦੀ ਅਗਵਾਈ ’ਚ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 10 ਜਨਵਰੀ ਪੰਜਾਬ ’ਚ ਦਾਖ਼ਲ ਹੋਵੇਗੀ ਅਤੇ 11 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਚੱਲੇਗੀ। ਤਕਰੀਬਨ 10 ਦਿਨਾਂ ਬਾਅਦ ਪਠਾਨਕੋਟ ’ਚ ਇਸ ਯਾਤਰਾ ਦਾ ਪੰਜਾਬ ’ਚ ਅੰਤਿਮ ਮੁਕਾਮ ਹੋਵੇਗਾ।
ਇਹ ਵੀ ਪੜ੍ਹੋ: ਨਵਾਂ ਵਾਹਨ ਖ਼ਰੀਦਣ ਵਾਲਿਆਂ ਲਈ ਖੁਸ਼ਖਬਰੀ: ਪੁਰਾਣੀ ਕਾਰ ਸਕਰੈਪ ਕਰਨ ’ਤੇ ਮਿਲੇਗੀ ਮੋਟਰ ਵਹੀਕਲ ਟੈਕਸ ਤੋਂ ਛੋਟ