Punjab Congress Protest Against Government During Budget Session 2023 news: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਾਲ ਹੀ 'ਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ ਗਿਆ। ਹਾਲਾਂਕਿ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਕਈ ਵਾਅਦੇ ਬਜਟ ਵਿੱਚ ਸ਼ਾਮਲ ਨਹੀਂ ਕੀਤੇ ਗਏ ਹਨ। ਇਸ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ (Punjab Budget Session 2023) 22 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰੇਗੀ।


COMMERCIAL BREAK
SCROLL TO CONTINUE READING

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹੋਰਨਾਂ ਸਮੇਤ ਸਮੂਹ ਮਹਿਲਾ ਵਰਕਰਾਂ ਨੂੰ 22 ਮਾਰਚ ਨੂੰ ਸਵੇਰੇ 10 ਵਜੇ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚਣ ਦੀ ਅਪੀਲ ਕੀਤੀ ਹੈ।


ਰਾਜਾ ਵੜਿੰਗ ਦੀ ਅਗਵਾਈ ਹੇਠ ਇਸ ਧਰਨੇ ਵਿੱਚ ਸੂਬੇ ਦੇ ਸਮੂਹ ਕਾਂਗਰਸੀ ਆਗੂ ਸ਼ਮੂਲੀਅਤ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਅਤੇ ਲੜਕੀ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ 365 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੂਰਾ ਨਹੀਂ ਹੋਇਆ ਹੈ। 


ਉਨ੍ਹਾਂ ਕਿਹਾ ਕਿ ਭੈਣਾਂ ਦੇ ਹੱਕ ਦਿਵਾਉਣ ਲਈ ਪੰਜਾਬ ਕਾਂਗਰਸ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਤੇ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕਰੇਗੀ।


ਇਹ ਵੀ ਪੜ੍ਹੋ: Punjab news : 6 ਸਾਲ ਦੇ ਮਾਸੂਮ ਬੱਚੇ ਦਾ ਕਤਲ! ਅਣਪਛਾਤੇ ਬਾਈਕ ਸਵਾਰਾਂ ਨੇ ਮਾਰੀ ਗੋਲੀ


2500 ਰੁਪਏ ਪੈਨਸ਼ਨ ਅਤੇ ਨੀਲਾ ਕਾਰਡ ਜਾਰੀ ਕੀਤਾ ਜਾਵੇ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ 2500 ਰੁਪਏ ਪੈਨਸ਼ਨ ਦੇਣ ਦਾ ਵੀ ਵਾਅਦਾ ਕੀਤਾ ਸੀ। ਸੂਬਾ ਸਰਕਾਰ ਨੂੰ ਇਸ ਦੀ ਪੂਰਤੀ ਵੀ ਕਰਨੀ ਚਾਹੀਦੀ ਹੈ। ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕੱਟੇ ਨੀਲੇ ਕਾਰਡ ਸਮੇਤ ਹੋਰ ਮਾਮਲਿਆਂ ਦੇ ਸਬੰਧ ਵਿੱਚ ਸੰਘਰਸ਼ ਕਰਨ ਦੀ ਗੱਲ ਵੀ ਕਹੀ।


ਇਹ ਵੀ ਪੜ੍ਹੋ: ਜੇਲ੍ਹ 'ਚ ਬੰਦ ਨਵਜੋਤ ਸਿੱਧੂ ਬਾਰੇ ਵੱਡੀ ਖ਼ਬਰ; ਇਸ ਤਾਰੀਕ ਨੂੰ ਹੋ ਸਕਦੇ ਹਨ ਜੇਲ੍ਹ ਤੋਂ ਰਿਹਾਅ!


(For more news apart from Punjab Congress Protest Against Government During Budget Session 2023, stay tuned to Zee PHH)